267 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦੇ ਮਾਮਲੇ ‘ਚ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ HC ਦੀ ਸੇਵਾਮੁਕਤ ਜੱਜ ਨੂੰ ਸੌਂਪੀ ਜਾਂਚ ਦੀ ਜ਼ਿੰਮੇਵਾਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦੇ ਗੁੰਮਸ਼ੁਦਗੀ ਦੀ ਮਾਮਲਾ ਲਗਾਤਾਰ ਗੁਰਮਾਉਂਦਾ ਹੀ ਜਾ ਰਿਹਾ ਹੈ। ਇਸ ਮਾਮਲੇ ਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦੇ ਗੁੰਮਸ਼ੁਦਗੀ ਦੀ ਮਾਮਲਾ ਲਗਾਤਾਰ ਗੁਰਮਾਉਂਦਾ ਹੀ ਜਾ ਰਿਹਾ ਹੈ। ਇਸ ਮਾਮਲੇ ਦੀ ਜਾਂਚ ਹੁਣ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਾਈਕੋਰਟ ਦੀ ਸੇਵਾ ਮੁਕਤ ਜੱਜ ਨਵਿਤਾ ਸਿੰਘ ਨੂੰ ਸੌਪ ਦਿੱਤੀ ਹੈ ਅਤੇ ਇਸ ਬਾਬਤ ਜਾਂਚ ਰਿਪੋਰਟ ਇਕ ਮਹੀਨੇ ਅੰਦਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪਣ ਲਈ ਕਿਹਾ ਗਿਆ ਹੈ।

ਇਸ ਦੇ ਨਾਲ ਹੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤੇਲੰਗਾਨਾ ਹਾਈਕੋਰਟ ਦੇ ਸਿੱਖ ਵਕੀਲ ਈਸ਼ਰ ਸਿੰਘ ਨੂੰ ਸੇਵਾ ਮੁਕਤ ਜੱਜ ਨਵਿਤਾ ਸਿੰਘ ਦੀ ਜਾਂਚ ਦੌਰਾਨ ਮਦਦ ਕਰਨ ਲਈ ਵੀ ਨਾਮਜ਼ਦ ਕੀਤਾ ਹੈ। ਜੱਥੇਦਾਰ ਨੇ ਕਿਹਾ ਹੈ ਕਿ ਇਹ ਪੈਨਲ ਇਕ ਮਹੀਨੇ ਅੰਦਰ ਪੂਰੀ ਜਾਂਚ ਕਰੇਗਾ ਅਤੇ ਰਿਪੋਰਟ ਸੌਂਪੇਗਾ ਜਿਸ ਤੋਂ ਬਾਅਦ ਰਿਪੋਰਟ ਦੇ ਆਧਾਰ ਉੱਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਸਰੂਪਾਂ ਦੇ ਲਾਪਤਾ ਹੋਣ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਕਾਫੀ ਗੁੱਸਾ ਪਾਇਆ ਜਾ ਰਿਹਾ ਸੀ ਜਿਸ ਕਰਕੇ ਸੱਚ ਸਾਹਮਣੇ ਲਿਆਉਣ ਅਤੇ ਨਿਰਪੱਖ ਜਾਂਚ ਕਰਵਾਉਣ ਲਈ ਇਸ ਪੈਨਲ ਦਾ ਗਠਨ ਕੀਤਾ ਗਿਆ ਹੈ।

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਸ਼ੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਘੱਟਣ ਦੇ ਮਾਮਲੇ ਸੰਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਅਪੀਲ ਕੀਤੀ ਸੀ ਕਿ ਉਹ ਇਸ ਮਾਮਲੇ ਦੀ ਜਾਂਚ ਸੇਵਾ ਮੁਕਤ ਸੀਨੀਅਰ ਜੱਜ ਜਾਂ ਕਿਸੇ ਪ੍ਰਮੁੱਖ ਸਿੱਖ ਹਸਤੀ ਕੋਲੋਂ ਕਰਵਾਉਣ ਤਾਂ ਜੋ ਸਾਰੀ ਸੱਚਾਈ ਸਿੱਖ ਸੰਗਤ ਦੇ ਸਾਹਮਣੇ ਆ ਸਕੇ।

Leave a Reply

Your email address will not be published. Required fields are marked *