ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਅੰਤਰ ਰਾਸ਼ਟਰੀ ਨਗਰ ਕੀਰਤਨ ਆਰੰਭ ਹੋ ਚੁੱਕਾ ਹੈ।
ਭਾਰਤ ਪਹੁੰਚਣ ਤੋਂ ਪਹਿਲਾ ਪਾਕਿਸਤਾਨ ‘ਚ ਸ਼੍ਰੀ ਨਨਕਾਣਾ ਸਾਹਿਬ ‘ਚ ਸ਼੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ ਹਨ। ਇਸ ਦੌਰਾਨ ਭਾਰੀ ਗਿਣਤੀ ‘ਚ ਸੰਗਤ ਮੌਜੂਦ ਰਹੀ।
ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ 550ਵਾਂ ਸ਼ਤਾਬਦੀ ਸਮਾਗਮ ਪਾਕਿਸਤਾਨ ਦੀਆਂ ਸੰਗਤਾਂ ਦੇ ਨਾਲ ਮਿਲਕੇ ਮਨਾਇਆ ਜਾਵੇਗਾ।
ਦੱਸਣਯੋਗ ਗੱਲ ਹੈ ਕਿ ਇਸ ਨਗਰ ਕੀਰਤਨ ਨੂੰ ਲੈਕੇ ਸਿੱਖ ਸੰਗਤਾਂ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

