ਅਜਨਾਲਾ ਘਟਨਾ ਮਗਰੋਂ ਬਣੀ 16 ਮੈਂਬਰੀ ਕਮੇਟੀ ਦੀ ਰਿਪੋਰਟ ‘ਤੇ ਜਥੇਦਾਰ ਸੁਣਾਏਗਾ ਫੈਸਲਾ

ਅੰਮ੍ਰਿਤਸਰ : ਅਜਨਾਲਾ ਵਿਖੇ ਵਾਪਰੀ ਘਟਨਾ ਤੋਂ ਕਈ ਸਿੱਖ ਜਥੇਬੰਦੀਆਂ ਵਿੱਚ ਰੋਸ ਪਾਇਆ ਗਿਆ। ਜਥੇਬੰਦੀਆਂ ਵੱਲੋਂ ਇਤਰਾਜ ਕੀਤਾ ਗਿਆ ਸੀ ਧਰਨੇ ਵਾਲੀ ਥਾਂ ਉੱਤੇ ਸ਼੍ਰੀ…

ਅੰਮ੍ਰਿਤਸਰ : ਅਜਨਾਲਾ ਵਿਖੇ ਵਾਪਰੀ ਘਟਨਾ ਤੋਂ ਕਈ ਸਿੱਖ ਜਥੇਬੰਦੀਆਂ ਵਿੱਚ ਰੋਸ ਪਾਇਆ ਗਿਆ। ਜਥੇਬੰਦੀਆਂ ਵੱਲੋਂ ਇਤਰਾਜ ਕੀਤਾ ਗਿਆ ਸੀ ਧਰਨੇ ਵਾਲੀ ਥਾਂ ਉੱਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲੈ ਕੇ ਜਾਣਾ ਠੀਕ ਨਹੀ ਹੈ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 16 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਹੁਣ ਕਮੇਟੀ ਨੇ ਜਥੇਦਾਰ ਨੂੰ ਆਪਣੀ ਰਿਪੋਰਟ ਸੌਂਪੀ ਹੈ। 

 

ਰਿਪੋਰਟ ਅੱਜ 16 ਮੈਂਬਰੀ ਕਮੇਟੀ ਦੇ ਕੁਆਰਡੀਨੇਟਰ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ।ਇਸ ਮੌਕੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਬੀਤੀ 6 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਪਰਦਾਵਾਂ ਦੇ 16 ਮੈਂਬਰਾਂ ਦੀ ਕਮੇਟੀ ਦੀ ਮੀਟਿੰਗ ਹੋਈ ਸੀ। ਉਨ੍ਹਾਂ ਨੇ ਕਿਹਾ ਹੈ ਕਿ ਰਿਪੋਰਟ ਜਥੇਦਾਰ ਨੂੰ ਸੌਂਪ ਦਿੱਤੀ ਹੈ ਅਤੇ ਹੁਣ ਜਥੇਦਾਰ ਆਪਣਾ ਫੈਸਲਾ ਸੁਣਾਉਣਗੇ।

Leave a Reply

Your email address will not be published. Required fields are marked *