ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਕਾਂਗਰਸ ’ਚ ਨਰਾਜ਼ਗੀਆਂ ਦਾ ਦੌਰਾ ਜਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਵੱਲੋਂ ਜਿਮਨੀ ਚੋਣਾਂ ਨੂੰ ਲੈਕੇ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦਸ ਦਈਏ ਕਿ ਉਮੀਦਵਾਰਾਂ ਦੇ ਐਲਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਵੱਲੋਂ ਜਿਮਨੀ ਚੋਣਾਂ ਨੂੰ ਲੈਕੇ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦਸ ਦਈਏ ਕਿ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਕਾਂਗਰਸ ਪਾਰਟੀ ਚ ਬਗਾਵਤੀ ਸੂਰ ਨਜ਼ਰ ਆਉਣ ਲੱਗੇ ਹਨ। ਜੀ ਹਾਂ ਫਗਵਾੜਾ ਸੀਟ ਤੇ ਦਾਅਵੇਦਾਰੀ ਪੇਸ਼ ਕਰਨ ਵਾਲੇ ਜੋਗਿੰਦਰ ਸਿੰਘ ਮਾਨ ਨੇ ਕਾਂਗਰਸ ਪਾਰਟੀ ਤੋਂ ਨਰਾਜ਼ਗੀ ਜਤਾਈ ਹੈ।

Joginder Singh maan

ਉਹਨਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਵਰਕਰਾਂ ਦੀ ਨਹੀਂ ਸਗੋਂ ਇਕ ਨਿੱਜੀ ਪਾਰਟੀ ਹੈ। ਦਸ ਦਈਏ ਕਿ ਸਾਲ 2017 ਚ ਵੀ ਫਗਵਾੜਾ ਤੋਂ ਜੋਗਿੰਦਰ ਸਿੰਘ ਨੇ ਚੋਣ ਲੜੇ ਸੀ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਜਲਾਲਾਬਾਦ ਤੋਂ ਜਗਦੀਪ ਕੰਬੋਜ ਨੇ ਟਿਕਟ ਨਾ ਦੇਣ ਕਾਰਨ ਆਪਣਾ ਅਸਤੀਫਾ ਦੇ ਦਿੱੱਤਾ ਹੈ। ਫਿਲਹਾਲ ਇਸੇ ਨਰਾਜਗੀ ਤੇ ਬਗਾਵਤੀ ਸੂਰਾਂ ਦੇ ਦੌਰਾਨ ਪੰਜਾਬ ਕਾਂਗਰਸ ਪ੍ਰਦੇਸ਼ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਮੀਦਵਾਰਾਂ ਤੇ ਵਿਧਾਇਕਾਂ ਦੀ ਬੈਠਕ ਬੁਲਾਈ ਹੈ।

 

Leave a Reply

Your email address will not be published. Required fields are marked *