ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ

ਬਰਨਾਲਾ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅੱਜ ਬਰਨਾਲਾ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ…

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅੱਜ ਬਰਨਾਲਾ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜਥੇਬੰਦੀ ਦੇ ਸੂਬਾ

ਬਰਨਾਲਾ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅੱਜ ਬਰਨਾਲਾ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕੀਤੀ। ਇਸ ਮੌਕੇ ਉਨ੍ਹਾਂ ਨੇ ਬਠਿੰਡਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਤਿੱਖੇ ਤੇਵਰ ਦਿਖਾਉਂਦਿਆਂ ਕਿਸਾਨਾਂ ‘ਤੇ ਹੋਏ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਛੱਡਣ ਦੀ ਕਾਰਵਾਈ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ। ਇਸ ਮੌਕੇ ਸੂਬਾ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਹੋਰ ਆਗੂ ਵੀ ਹਾਜ਼ਰ ਸਨ।

ਪ੍ਰਸ਼ਾਸਨ ਨੇ ਵਾਅਦਾ ਕਰਕੇ ਮਾਰੀ ਪਿੱਠ: ਉਗਰਾਹਾਂ

ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਪਿੰਡ ਜਿਆਂਦ ਅਤੇ ਚਾਓਕੇ ਦੇ ਕਿਸਾਨਾਂ ‘ਤੇ ਦਰਜ ਝੂਠੇ ਕੇਸ ਰੱਦ ਕਰਵਾਉਣ ਲਈ 6 ਫਰਵਰੀ ਨੂੰ ਬਠਿੰਡਾ ਵਿਖੇ ਪ੍ਰਦਰਸ਼ਨ ਉਲੀਕਿਆ ਗਿਆ ਸੀ। ਉਨ੍ਹਾਂ ਕਿਹਾ, “ਪ੍ਰਸ਼ਾਸਨ ਅਤੇ ਇੰਟੈਲੀਜੈਂਸ ਦੇ ਉੱਚ ਅਧਿਕਾਰੀਆਂ ਨਾਲ ਸਹਿਮਤੀ ਬਣੀ ਸੀ ਕਿ ਇਹ ਪ੍ਰਦਰਸ਼ਨ ਬਠਿੰਡਾ ਸ਼ਹਿਰ ਦੀ ਬਜਾਏ 25 ਕਿਲੋਮੀਟਰ ਦੂਰ ਭੁੱਚੋ ਮੰਡੀ ਵਿਖੇ ਕੀਤਾ ਜਾਵੇਗਾ। ਪਰ ਪ੍ਰਸ਼ਾਸਨ ਨੇ ਵਾਅਦਾ ਖਿਲਾਫੀ ਕਰਦਿਆਂ ਕਿਸਾਨਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਅਤੇ ਉਨ੍ਹਾਂ ‘ਤੇ ਤਸ਼ੱਦਦ ਢਾਹਿਆ।” ਉਨ੍ਹਾਂ ਭਗਵੰਤ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਇਸ ਨੂੰ ਹੁਣ ਤੱਕ ਦੀ ਸਭ ਤੋਂ ‘ਨਿਕੰਮੀ ਸਰਕਾਰ’ ਕਰਾਰ ਦਿੱਤਾ।

14 ਫਰਵਰੀ ਤੱਕ ਦਾ ਅਲਟੀਮੇਟਮ

ਕਿਸਾਨ ਆਗੂ ਨੇ ਸਪੱਸ਼ਟ ਕੀਤਾ ਕਿ ਸਰਕਾਰ ਇੱਕ ਪਾਸੇ ਗੱਲਬਾਤ ਦਾ ਡਰਾਮਾ ਕਰ ਰਹੀ ਹੈ ਅਤੇ ਦੂਜੇ ਪਾਸੇ ਸੰਘਰਸ਼ੀ ਕਿਸਾਨਾਂ ‘ਤੇ ਪਰਚੇ ਦਰਜ ਕੀਤੇ ਜਾ ਰਹੇ ਹਨ। ਜਥੇਬੰਦੀ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ 14 ਫਰਵਰੀ ਤੱਕ ਦਾ ਸਮਾਂ ਦਿੱਤਾ ਹੈ ਕਿ ਕਿਸਾਨਾਂ ‘ਤੇ ਦਰਜ ਕੀਤੇ ਗਏ ਸਾਰੇ ਝੂਠੇ ਕੇਸ ਰੱਦ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਅਮਰੀਕਾ ਨਾਲ ਹੋਏ ਸਮਝੌਤੇ ‘ਤੇ ਕੇਂਦਰ ਨੂੰ ਘੇਰਿਆ: “ਇਹ ਡੈੱਥ ਵਾਰੰਟ ਹੈ”

ਕੇਂਦਰ ਦੀ ਮੋਦੀ ਸਰਕਾਰ ‘ਤੇ ਹਮਲਾ ਕਰਦਿਆਂ ਉਗਰਾਹਾਂ ਨੇ ਕਿਹਾ ਕਿ ਅਮਰੀਕਾ ਵੱਲੋਂ ਭਾਰਤ ‘ਤੇ ਲਗਾਇਆ ਗਿਆ ਟੈਰਿਫ (Tariff) ਕਿਸਾਨਾਂ ਲਈ ਮਾਰੂ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ਆਪਣੇ ਕਿਸਾਨਾਂ ਨੂੰ 88% ਸਿੱਧੀ ਸਬਸਿਡੀ ਦਿੰਦਾ ਹੈ, ਜਦਕਿ ਭਾਰਤੀ ਕਿਸਾਨਾਂ ‘ਤੇ ਟੈਰਿਫ ਦਾ ਬੋਝ ਵਧਾ ਦਿੱਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 

ਰਾਜਪੁਰਾ ‘ਚ ਭਿਆਨਕ ਅੱਗ ਦਾ ਤਾਂਡਵ: ਹੀਰੋ ਏਜੰਸੀ ਦੇ ਨਜ਼ਦੀਕ ਗੋਦਾਮ ਨੂੰ ਲੱਗੀ ਅੱਗ, ਇਲਾਕੇ ਵਿੱਚ ਫੈਲੀ ਦਹਿਸ਼ਤ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *