ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ ਪੀ ਨੱਡਾ ਅੱਜ ਪੰਜਾਬ ਦੇ ਦੌਰੇ ਉੱਤੇ ਆਏ ਹੋਏ ਹਨ ਜਿੱਥੇ ਉਨ੍ਹਾਂ ਦਾ ਪਾਰਟੀ ਵਰਕਰਾਂ ਨੇ ਫੁੱਲਾ ਦੀ ਬੋਛਾਰ ਕਰਕੇ ਭਰਮਾ ਸਵਾਗਤ ਕੀਤਾ ਹੈ ਅਤੇ ਹੁਣ ਉਨ੍ਹਾਂ ਨੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਬਾਦਲ ਵਿਚ ਪਹੁੰਚ ਕੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਹੈ।
ਇਸ ਤੋਂ ਪਹਿਲਾਂ ਭਾਜਪਾ ਪ੍ਰਧਾਨ ਦੇ ਬਠਿੰਡਾ-ਬਾਦਲ ਰੋਡ ਉੱਤੇ ਪਹੁੰਚਣ ਉੱਤੇ ਪਾਰਟੀ ਵਰਕਰਾਂ ਨੇ ਉਨ੍ਹਾਂ ਦਾ ਫੁੱਲਾਂ ਦੀ ਮਾਲਾ ਪਾ ਕੇ ਸਵਾਗਤ ਕੀਤਾ ਅਤੇ ਫਿਰ ਉਹ 1 ਵਜੇ ਦੇ ਲਗਭਗ ਸ੍ਰੋਮਣੀ ਅਕਾਲੀ ਦਲ ਆਗੂ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਣ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਪਹੁੰਚੇ ਜਿੱਥੇ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਲਗਭਗ ਸਵਾ ਘੰਟਾ ਮੀਟਿੰਗ ਕੀਤੀ।
ਮੀਟਿੰਗ ਕਰਨ ਤੋਂ ਬਾਅਦ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਅਕਾਲੀ ਦਲ ਅਤੇ ਭਾਜਪਾ ਦਾ ਇਕ ਪਰਿਵਾਰਕ ਰਿਸ਼ਤਾ ਹੈ ਅਤੇ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਭਾਜਪਾ ਅਤੇ ਅਕਾਲੀ ਦੇ ਗੱਠਜੋੜ ਨੂੰ ਮਜ਼ਬੂਤ ਕਰਨ ਉੱਤੇ ਵਿਚਾਰ ਵਟਾਂਦਰਾ ਕੀਤਾ ਹੈ। ਜੇਪੀ ਨੱਡਾ ਨੇ ਕਿਹਾ ਕਿ ਉਹ ਇੱਥੇ ਪ੍ਰਕਾਸ਼ ਸਿੰਘ ਬਾਦਲ ਨੂੰ ਆਪਣੇ ਬੇਟੇ ਦੇ ਵਿਆਹ ਉੱਤੇ ਆਉਣ ਦਾ ਸੱਦਾ ਦੇਣ ਲਈ ਆਏ ਸਨ ਜਿਸ ਨੂੰ ਕਿ ਉਨ੍ਹਾਂ ਨੇ ਕਬੂਲ ਕਰ ਲਿਆ ਹੈ। ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਣ ਤੋਂ ਬਾਅਦ ਨੱਡਾ ਸ੍ਰੀ ਹਰਮੰਦਿਰ ਸਾਹਿਬ ਵਿਖੇ ਨਤਮਸਕ ਹੋਣ ਲਈ ਅੰਮ੍ਰਿਤਸਰ ਵਿਖੇ ਰਵਾਨਾ ਹੋ ਗਏ ਹਨ।


