ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਪੰਜ ਪਿਸਤੌਲਾਂ ਸਣੇ ਗ੍ਰਿਫ਼ਤਾਰ

 ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ…

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਪੰਜ ਪਿਸਤੌਲਾਂ ਸਣੇ ਗ੍ਰਿਫ਼ਤਾਰ

 ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਅਤੇ ਇੱਕ ਤੇਜ਼ਧਾਰ ਹਥਿਆਰ ਸਮੇਤ ਛੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਕੁਮਾਰ (18) ਵਾਸੀ ਮਕਬੂਲਪੁਰਾ, ਅੰਮ੍ਰਿਤਸਰ; ਕਰਨਬੀਰ ਸਿੰਘ ਉਰਫ਼ ਅਜੈ (24) ਵਾਸੀ ਪਿੰਡ ਕਾਲੇ ਤਰਨਤਾਰਨ; ਜਸ਼ਨਦੀਪ ਸਿੰਘ ਉਰਫ਼ ਗਿਆਨੀ (18), ਓਂਕਾਰ ਸਿੰਘ ਉਰਫ਼ ਵੰਸ਼ (21) ਅਤੇ ਆਕਾਸ਼ਦੀਪ ਸਿੰਘ (24), ਤਿੰਨੋਂ ਵਾਸੀ ਪਿੰਡ ਮਰੀ ਮੇਘਾ, ਤਰਨਤਾਰਨ ਅਤੇ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ .30 ਬੋਰ, ਇੱਕ 9 ਐਮਐਮ ਗਲੌਕ, ਇੱਕ .30 ਬੋਰ ਪੀਐਕਸ5, ਇੱਕ 9 ਐਮਐਮ ਟੌਰਸ ਅਤੇ ਇੱਕ 9 ਐਮਐਮ ਗ੍ਰੇਟਾ (ਪਾਕਿਸਤਾਨ ਵਿੱਚ ਬਣਿਆ) ਅਤੇ 34 ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਵਿਅਕਤੀ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਵੱਖ-ਵੱਖ ਖੇਤਰਾਂ ‘ਚ ਉਨ੍ਹਾਂ ਦੀ ਸਪਲਾਈ ਕਰਦੇ ਸਨ।

JUVENILE AMONG SIX LINKED TO CROSS-BORDER ARMS SMUGGLING MODULE HELD WITH FIVE PISTOLS IN AMRITSAR
अमृतसर में सीमा पार से चल रहे हथियार तस्करी के मॉड्यूल का पर्दाफाश; नाबालिग समेत छह व्यक्ति पांच पिस्तौलों सहित गिरफ्तार

ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਇਸ ਮਾਮਲੇ ‘ਚ ਅਗਲੇ-ਪਿਛਲੇ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਰੋਹਿਤ ਕੁਮਾਰ ਨੂੰ ਇੱਕ ਨਾਬਾਲਗ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਪਿਸਤੌਲ ਅਤੇ ਇੱਕ ਤੇਜ਼ਧਾਰ ਹਥਿਆਰ ਬਰਾਮਦ ਕੀਤਾ।

ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਇਹ ਗੈਰ-ਕਾਨੂੰਨੀ ਹਥਿਆਰ ਉਨ੍ਹਾਂ ਨੂੰ ਕਰਨਬੀਰ ਉਰਫ਼ ਅਜੈ ਨੇ ਸਪਲਾਈ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

ਸੀਪੀ ਨੇ ਕਿਹਾ ਕਿ ਕਰਨਬੀਰ ਉਰਫ਼ ਅਜੈ ਤੋਂ ਹੋਰ ਜਾਂਚ ਅਤੇ ਪੁੱਛਗਿੱਛ ਕਰਕੇ ਹਥਿਆਰ ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੀ ਪਛਾਣ ਓਂਕਾਰ ਸਿੰਘ ਉਰਫ਼ ਵੰਸ਼, ਆਕਾਸ਼ਦੀਪ ਸਿੰਘ ਅਤੇ ਜਸ਼ਨਦੀਪ ਉਰਫ਼ ਗਿਆਨੀ ਵਜੋਂ ਹੋਈ ਹੈ ਅਤੇ ਉਨ੍ਹਾਂ ਕੋਲੋਂ ਚਾਰ ਹੋਰ ਪਿਸਤੌਲ ਬਰਾਮਦ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਮਕਬੂਲਪੁਰਾ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 (6,7,8) ਤਹਿਤ ਐਫਆਈਆਰ ਨੰਬਰ 59 ਮਿਤੀ 28-02-2026 ਦਰਜ ਕੀਤੀ ਗਈ ਹੈ।

ਹੋਰ ਜਾਣੋ:

ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ 

ਨਿਊਜ਼ ਅਪਡੇਟਸ ਲਈ LIVING INDIA NEWS 24/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *