ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 10 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ…

In a major breakthrough amidst the ongoing drive to make Punjab a drug free state as per directions of Chief Minister

ਚੰਡੀਗੜ੍ਹ/ਅੰਮ੍ਰਿਤਸਰ, 10 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫਤਾਰ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ (28), ਵਾਸੀ ਪਿੰਡ ਖਾਸਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਦੂਜਾ ਮੁਲਜ਼ਮ ਇੱਕ ਨਾਬਾਲਗ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ ਅਤੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਦੀ ਪਛਾਣ ਕਰਕੇ ਪੂਰੀ ਸਪਲਾਈ ਚੇਨ ਨੂੰ ਨਸ਼ਟ ਕੀਤਾ ਜਾ ਸਕੇ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਲਵਪ੍ਰੀਤ ਉਰਫ਼ ਲਵ ਨੂੰ ਉਸ ਦੇ ਨਾਬਾਲਗ ਸਾਥੀ ਸਮੇਤ ਸ਼ੁਰੂ ਵਿੱਚ 2 ਕਿਲੋ ਹੈਰੋਇਨ ਸਣੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨਾਬਾਲਗ ਮੁਲਜ਼ਮ ਦੇ ਖੁਲਾਸਿਆਂ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਹੋਰ 3.01 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦਗੀ 5.01 ਕਿਲੋਗ੍ਰਾਮ ਹੋ ਗਈ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਸਰਹੱਦ ਪਾਰ ਵਾਲਾ ਉਕਤ ਤਸਕਰ ਇੱਕ ਹੋਰ ਸਮੱਗਲਿੰਗ ਮਾਡਿਊਲ ਚਲਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮਿਲੀ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਟੀਚਾਗਤ ਕਾਰਵਾਈ ਵਿੱਚ ਇੱਕ ਨਿਸ਼ਚਿਤ ਸਥਾਨ ਤੋਂ 3.368 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇੱਕ ਵੱਖਰੇ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਾਮਜ਼ਦ ਵੀ ਕੀਤਾ ਗਿਆ ਹੈ।

ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ— ਥਾਣਾ ਛੇਹਰਟਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 21-ਸੀ, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 145 ਮਿਤੀ 29.06.2026 ਅਤੇ ਥਾਣਾ ਇਸਲਾਮਾਬਾਦ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫ.ਆਈ.ਆਰ. ਨੰਬਰ 199 ਮਿਤੀ 03.07.2026 ਦਰਜ ਕੀਤੇ ਗਏ ਹਨ।

Leave a Reply

Your email address will not be published. Required fields are marked *