ਪਟਿਆਲਾ- ਬੀਤੀ ਰਾਤ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਪੈਟਰੋਲ ਪੰਪ ਦੇ ਪਿੱਛੇ ਬਹਿਸ ਤੋਂ ਬਾਅਦ ਦੋ ਗੁੱਟਾਂ ਵਿੱਚ ਗੋਲੀਬਾਰੀ ਹੋਣ ਨਾਲ ਪਿੱਚ ਕਬੱਡੀ ਖਿਡਾਰੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਪਿੰਡ ਦੌਣ ਕਲਾਂ ਵਜੋਂ ਹੋਈ ਹੈ। ਘਟਨਾ ਦੀ ਮਿਲੀ ਸੀ.ਸੀ.ਟੀ.ਵੀ. ਫੁਟੇਜ ਤੋਂ ਪਤਾ ਲਗਾ ਕਿ ਦੋਵਾਂ ਗੁੱਟਾਂ ਵਿੱਚ ਬਹਿਸ ਹੋਣ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ ਹਨ।
Also Read: ਭਾਰੀ ਵਿਰੋਧ ਤੋਂ ਬਾਅਦ ਸ਼੍ਰੀਲੰਕਾ ‘ਚ ਹਟਾਈ ਗਈ ਐਮਰਜੈਂਸੀ, ਚੀਨ ਖਿਲਾਫ ਪ੍ਰਦਰਸ਼ਨ ਜਾਰੀ
ਘਟਨਾ ਦੌਰਾਨ ਦੋ ਨਕਾਬਪੋਸ਼ ਨੌਜਵਾਨਾਂ ਨੇ ਧਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਬੀਤੀ ਰਾਤ ਤਕਰੀਬਨ 45 ਮਿੰਟ ਤੱਕ ਇਹ ਝਗੜਾ ਚਲਦਾ ਰਿਹਾ, ਜਿਸ ਤੋਂ ਬਾਅਦ ਨਕਾਬਪੋਸ਼ਾਂ ਨੇ ਧਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚ ਗਈ, ਜਿਸ ਨੇ ਇਸ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
Also Read: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ, ਇੱਥੇ ਵਿਕ ਰਿਹਾ ਹੈ ਸਭ ਤੋਂ ਮਹਿੰਗਾ ਤੇਲ



