ਅੰਮ੍ਰਿਤਸਰ-ਬੀਤੇ ਦਿਨੀਂ ਤਹਿਸੀਲ ਅਜਨਾਲਾ ਅਧੀਨ ਪੈਂਦੇ ਪਿੰਡ ਕੰਦੋਵਾਲੀ ਵਿਖੇ ਕਲਯੁੱਗੀ ਪੁੱਤਰ ਨੇ ਆਪਣੀ ਮਾਤਾ, ਭਰਜਾਈ ਅਤੇ ਢਾਈ ਸਾਲਾ ਭਤੀਜੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਕ.ਤ.ਲ ਕਰ ਦਿੱਤਾ ਸੀ। ਅੱਜ ਤਿੰਨੋਂ ਮ੍ਰਿਤਕਾਂ ਦਾ ਸਸਕਾਰ ਕੀਤਾ ਜਾਣਾ ਸੀ। ਸਸਕਾਰ ਤੋਂ ਪਹਿਲਾਂ ਮ੍ਰਿਤਕਾਂ ਦੇ ਪਰਿਵਾਰ ਨੇ ਹੰਗਾਮਾ ਕਰ ਦਿੱਤਾ।
ਇਸ ਦੌਰਾਨ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰ ਦਾ ਕਹਿਣਾ ਹੈ ਸੋਚਣ ਵਾਲੀ ਗੱਲ ਹੈ ਕਿ ਅੰਮ੍ਰਿਤਪਾਲ ਨੂੰ ਇੰਨਾ ਜ਼ਿਆਦਾ ਨਸ਼ਾ ਸੀ ਕਿ ਉਸ ਨੂੰ ਪਤਾ ਨਹੀਂ ਲਗਾ ਕਿ ਉਹ ਕੀ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ਨੇ ਤਾਂ ਛੋਟੇ ਜਹੇ ਬੱਚੇ ‘ਤੇ ਤਰਸ ਤੱਕ ਨਹੀਂ ਕੀਤਾ। ਪਰਿਵਾਰਕ ਮੈਂਬਰ ਨੇ ਕਿਹਾ ਕਿ ਪੁਲਸ 13,14 ਘੰਟਿਆਂ ਤੋਂ ਬਾਅਦ ਕੀ ਜਾਂਚ ਕੀਤੀ ਹੈ ਅਤੇ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਇਸ ਦੌਰਾਨ ਅੰਮ੍ਰਿਤਪਾਲ ਦੇ ਪਿਤਾ ਨੇ ਕਿਹਾ ਇਸ ਮਾਮਲੇ ‘ਚ ਅੰਮ੍ਰਿਤਪਾਲ ਦੀ ਪਤਨੀ ਕੋਲੋਂ ਵੀ ਪੁੱਛ-ਗਿੱਛ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਇਸ ਵਾਰਦਾਤ ‘ਚ ਦੋਵਾਂ ਪਤੀ-ਪਤਨੀ ਦੀ ਮਿਲੀਭੁਗਤ ਹੈ। ਅਸੀਂ ਮੰਗ ਕਰਦੇ ਹਾਂ ਕਿ ਕਾਤਲ ਅਤੇ ਉਸ ਦੀ ਪਤਨੀ ਦੀਆਂ ਕਾਲ ਡਿਟੇਲ ਕੱਢਵਾਈਆਂ ਜਾਣ ਤਾਂ ਜੋ ਪਤਾ ਲੱਗ ਸਕੇ ਕਿ ਉਸ ਨੇ ਵਾਰਦਾਤ ਤੋਂ ਪਹਿਲਾਂ ਅਤੇ ਬਾਅਦ ‘ਚ ਕਿਸ ਨਾਲ ਗੱਲ ਕੀਤੀ ਸੀ।
ਕਲਯੁੱਗੀ ਪੁੱਤ ਨੇ ਮਾਂ, ਭਰਜਾਈ ਤੇ ਭਤੀਜੇ ਨੂੰ ਉਤਾਰਿਆ ਮੌਤ ਦੇ ਘਾਟ, ਸਸਕਾਰ ਤੋਂ ਪਹਿਲਾਂ ਹੋਇਆ ਹੰਗਾਮਾ! ਨਸ਼ੇ ਨੇ ਕਰਾਇਆ ਕਾਰਾ ਜਾਂ ਹੈ ਕੋਈ ਸਾਜ਼ਿਸ਼?
ਅੰਮ੍ਰਿਤਸਰ-ਬੀਤੇ ਦਿਨੀਂ ਤਹਿਸੀਲ ਅਜਨਾਲਾ ਅਧੀਨ ਪੈਂਦੇ ਪਿੰਡ ਕੰਦੋਵਾਲੀ ਵਿਖੇ ਕਲਯੁੱਗੀ ਪੁੱਤਰ ਨੇ ਆਪਣੀ ਮਾਤਾ, ਭਰਜਾਈ ਅਤੇ ਢਾਈ ਸਾਲਾ ਭਤੀਜੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਕ.ਤ.ਲ ਕਰ…
