Kapurthala: ਕਰਿਆਨਾ ਵਪਾਰੀ ਦੇ ਗੋਦਾਮ ‘ਤੇ ਅੰਨ੍ਹੇਵਾਹ ਫਾਇਰਿੰਗ, ਵਟਸਐਪ ਕਾਲ ਰਾਹੀਂ ਮੰਗੀ ਲੱਖਾਂ ਦੀ ਫਿਰੌਤੀ

ਕਪੂਰਥਲਾ: ਪੰਜਾਬ ਵਿੱਚ ਬੇਖੌਫ ਹੋਏ ਬਦਮਾਸ਼ਾਂ ਵੱਲੋਂ ਹੁਣ ਵਪਾਰੀਆਂ ਨੂੰ ਨਿਸ਼ਾਨਾ ਬਣਾਉਣ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ…

Kapurthala firing

ਕਪੂਰਥਲਾ: ਪੰਜਾਬ ਵਿੱਚ ਬੇਖੌਫ ਹੋਏ ਬਦਮਾਸ਼ਾਂ ਵੱਲੋਂ ਹੁਣ ਵਪਾਰੀਆਂ ਨੂੰ ਨਿਸ਼ਾਨਾ ਬਣਾਉਣ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ ਤੋਂ ਸਾਹਮਣੇ ਆਇਆ ਹੈ, ਜਿੱਥੇ ਬੀਤੀ ਰਾਤ ਇੱਕ ਵੱਡੇ ਹੋਲਸੇਲ ਕਰਿਆਨਾ ਵਪਾਰੀ ਦੇ ਗੋਦਾਮ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕੀਤੀ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਕਾਰੋਬਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਰਾਤ ਦੇ ਹਨੇਰੇ ਵਿੱਚ ਚੱਲਾਈਆਂ ਗੋਲੀਆਂ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਤ ਕਰੀਬ 1:30 ਵਜੇ ਵਾਪਰੀ। ਬਦਮਾਸ਼ਾਂ ਨੇ ਸੁਲਤਾਨਪੁਰ ਲੋਧੀ ਰੋਡ ਸਥਿਤ ਗੋਦਾਮ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ 5 ਰਾਉਂਡ ਫਾਇਰ ਕੀਤੇ। ਦੱਸਿਆ ਜਾ ਰਿਹਾ ਹੈ ਕਿ ਗੋਲੀਆਂ ਦੇ ਦੋ ਨਿਸ਼ਾਨ ਗੋਦਾਮ ਦੇ ਮੁੱਖ ਗੇਟ ‘ਤੇ ਅਤੇ ਤਿੰਨ ਨਿਸ਼ਾਨ ਸ਼ਟਰ ‘ਤੇ ਮਿਲੇ ਹਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਵਿਦੇਸ਼ੀ ਨੰਬਰ ਤੋਂ ਆਈ ਫਿਰੌਤੀ ਦੀ ਕਾਲ

ਫਾਇਰਿੰਗ ਦੀ ਇਸ ਘਟਨਾ ਤੋਂ ਤੁਰੰਤ ਬਾਅਦ ਪੀੜਤ ਵਪਾਰੀ ਨੂੰ ਉਸ ਦੇ ਵਟਸਐਪ (WhatsApp) ਨੰਬਰ ‘ਤੇ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਆਈ। ਫੋਨ ਕਰਨ ਵਾਲੇ ਵਿਅਕਤੀ ਨੇ ਵਪਾਰੀ ਤੋਂ ਲੱਖਾਂ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ ‘ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ। ਘਬਰਾਏ ਹੋਏ ਵਪਾਰੀ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ।

ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਜਾਂਚ ਤੇ ਐਸਐਸਪੀ ਦਾ ਬਿਆਨ

ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ ਦੀ ਪੁਸ਼ਟੀ ਕਰਦਿਆਂ ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਪੁਲਿਸ ਵੱਲੋਂ ਮੌਕੇ ਤੋਂ ਕੁਝ ਅਹਿਮ ਸਬੂਤ ਇਕੱਠੇ ਕੀਤੇ ਗਏ ਹਨ। ਉਨ੍ਹਾਂ ਕਿਹਾ, “ਬਦਮਾਸ਼ਾਂ ਨੇ ਗੋਦਾਮ ‘ਤੇ 5 ਫਾਇਰ ਕੀਤੇ ਹਨ। ਅਸੀਂ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੇ ਹਾਂ ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ।”

ਜਲਦ ਹੋਵੇਗੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ

ਪੁਲਿਸ ਨੇ ਅਣਪਛਾਤੇ ਬਦਮਾਸ਼ਾਂ ਖਿਲਾਫ ਮਾਮਲਾ ਦਰਜ ਕਰਨ ਲਈ ਵਪਾਰੀ ਦੇ ਬਿਆਨ ਕਲਮਬੰਦ ਕਰ ਲਏ ਹਨ। ਐਸਐਸਪੀ ਨੇ ਭਰੋਸਾ ਦਿੱਤਾ ਹੈ ਕਿ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਬਹੁਤ ਜਲਦ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ 

Leave a Reply

Your email address will not be published. Required fields are marked *