ਕਰਨ ਅਵਤਾਰ ਸਿੰਘ ਦੀ ਥਾਂ DGP ਦਿਨਕਰ ਗੁਪਤਾ ਦੀ ਪਤਨੀ ਵਿਨੀ ਮਹਾਜਨ ਨੂੰ ਬਣਾਇਆ ਗਿਆ ਚੀਫ ਸਕੱਤਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਸ਼ੁੱਕਵਾਰ ਨੂੰ ਪੰਜਾਬ ਸਰਕਾਰ ਨੇ ਇਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਕਰਨ ਅਵਤਾਰ ਸਿੰਘ ਨੂੰ ਮੁੱਖ ਸਕੱਤਰ ਦੇ ਅਹੁੱਦੇ ਤੋਂ ਹਟਾ ਦਿੱਤਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਸ਼ੁੱਕਵਾਰ ਨੂੰ ਪੰਜਾਬ ਸਰਕਾਰ ਨੇ ਇਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਕਰਨ ਅਵਤਾਰ ਸਿੰਘ ਨੂੰ ਮੁੱਖ ਸਕੱਤਰ ਦੇ ਅਹੁੱਦੇ ਤੋਂ ਹਟਾ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ਵਿਨੀ ਮਹਾਜਨ ਨੂੰ ਪੰਜਾਬ ਦਾ ਮੁੱਖ ਸਕੱਤਰ ਲਗਾ ਦਿੱਤਾ ਗਿਆ ਹੈ। ਜਦਕਿ ਕਰਨ ਅਵਤਾਰ ਸਿੰਘ ਨੂੰ ਸਪੈਸ਼ਲ ਚੀਫ ਸੈਕਟਰੀ ਵਜੋਂ ਨਿਯੁਕਤ ਕੀਤਾ ਗਿਆ ਹੈ।

https://www.facebook.com/LivingIndiaNewschannel/videos/267624774557785/?t=0

1987 ਬੈਚ ਦੀ IAS ਅਧਿਕਾਰੀ ਵਿਨੀ ਮਹਾਜਨ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਧਰਮ ਪਤਨੀ ਹਨ। ਉੱਥੇ ਹੀ ਕਰਨ ਅਵਤਾਰ ਸਿੰਘ ਨੂੰ ਮੁੱਖ ਸਕੱਤਰ ਦੇ ਅਹੁੱਦੇ ਤੋਂ ਹਟਾਉਣਾ ਪਿਛਲੇ ਮਹੀਨੇ ਵਿਚ ਉਨ੍ਹਾਂ ਦੀ ਕੈਬਨਿਟ ਮੰਤਰੀਆਂ ਨਾਲ ਹੋਈ ਤਕਰਾਰ ਨਾਲ ਵੀ ਜੋੜ ਕੇ ਵੇਖਿਆ ਜਾ ਰਿਹਾ ਹੈ। ਉਹ 31 ਅਗਸਤ ਨੂੰ ਰਿਟਾਇਰ ਵੀ ਹੋ ਰਹੇ ਹਨ। ਦੱਸ ਦਈਏ ਕਿ ਮਈ ਦੀ ਸ਼ੁਰੂਆਤ ਵਿਚ ਹੋਈ ਇਕ ਕੈਬਨਿਟ ਦੀ ਮੀਟਿੰਗ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਰਨ ਅਵਤਾਰ ਸਿੰਘ ਵਿਰੁੱਧ ਦੁਰਵਿਵਹਾਰ ਕਰਨ ਦਾ ਕਰਨ ਦਾ ਆਰੋਪ ਲਗਾਉਂਦੇ ਹੋਏ ਇਕ ਮਤਾ ਪੇਸ਼ ਕੀਤਾ ਸੀ ਜਿਸ ਨੂੰ ਸਾਰੇ ਮੰਤਰੀਆਂ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ। ਮਤੇ ਵਿਚ ਕਿਹਾ ਗਿਆ ਸੀ ਕਿ ਜੇਕਰ ਮੁੱਖ ਸਕੱਤਰ ਕਿਸੇ ਵੀ ਕੈਬਨਿਟ ਬੈਠਕ ਨੂੰ ਆਯੋਜਿਤ ਕਰਨਗੇ ਜਾ ਉਸ ਵਿਚ ਸ਼ਾਮਲ ਹੋਣਗੇ ਤਾਂ ਉਹ ਉਸ ਵਿਚ ਹਿੱਸਾ ਨਹੀਂ ਲੈਣਗੇ, ਜਿਸ ਤੋਂ ਬਾਅਦ ਸੂਬੇ ਵਿਚ ਮੰਤਰੀ ਬਨਾਮ ਅਫਸਰ ਵਾਲੀ ਸਥਿਤੀ ਬਣ ਗਈ ਸੀ। ਹਾਲਾਂਕਿ ਬਾਅਦ ਵਿਚ ਕਰਨ ਅਵਤਾਰ ਸਿੰਘ ਦੇ ਮੁਆਫੀ ਮੰਗਣ ਮਗਰੋਂ ਇਹ ਵਿਵਾਦ ਹੱਲ ਵੀ ਹੋ ਗਿਆ ਸੀ।

Leave a Reply

Your email address will not be published. Required fields are marked *