ਪਠਾਨਕੋਟ ‘ਚ ਕਰਨਾਟਕ ਦੇ ਵਪਾਰੀ ਦਾ ਬੇਰਹਿਮੀ ਨਾਲ ਕਤਲ: ਆਟੋ ਚਾਲਕ ਨੇ ਪਹਿਲਾਂ ਪਿਲਾਈ ਸ਼ਰਾਬ ਫਿਰ ਉਤਾਰਿਆ ਮੌਤ ਦੇ ਘਾਟ

ਪਠਾਨਕੋਟ : ਪਠਾਨਕੋਟ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਅਤੇ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਕਰਨਾਟਕ ਤੋਂ ਕੰਮ ਦੇ ਸਿਲਸਿਲੇ ਵਿੱਚ ਆਏ ਇੱਕ ਵਪਾਰੀ…

ਪਠਾਨਕੋਟ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਅਤੇ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਕਰਨਾਟਕ ਤੋਂ ਕੰਮ ਦੇ ਸਿਲਸਿਲੇ ਵਿੱਚ ਆਏ ਇੱਕ ਵਪਾਰੀ ਦਾ ਬੇਰਹਿਮੀ

ਪਠਾਨਕੋਟ : ਪਠਾਨਕੋਟ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਅਤੇ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਕਰਨਾਟਕ ਤੋਂ ਕੰਮ ਦੇ ਸਿਲਸਿਲੇ ਵਿੱਚ ਆਏ ਇੱਕ ਵਪਾਰੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇੱਕ ਆਟੋ ਚਾਲਕ ਨੇ ਪਹਿਲਾਂ ਵਪਾਰੀ ਨਾਲ ਦੋਸਤੀ ਪਾ ਕੇ ਉਸਦਾ ਭਰੋਸਾ ਜਿੱਤਿਆ ਅਤੇ ਫਿਰ ਉਸਨੂੰ ਸ਼ਰਾਬ ਪਿਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਵਾਰਦਾਤ ਨੂੰ ਛੁਪਾਉਣ ਲਈ ਦੋਸ਼ੀ ਨੇ ਲਾਸ਼ ਨੂੰ ਨਹਿਰ ਵਿੱਚ ਸੁੱਟ ਦਿੱਤਾ। ਪੁਲਿਸ ਨੇ ਇਸ ਮਾਮਲੇ ਨੂੰ ਸੁਲਝਾਉਂਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।

ਪੈਸਿਆਂ ਦੇ ਲਾਲਚ ਚ ਦਿੱਤਾ ਵਾਰਦਾਤ ਨੂੰ ਅੰਜਾਮ

ਜਾਣਕਾਰੀ ਮੁਤਾਬਕ, ਕਾਤਲ ਦਾ ਮਕਸਦ ਸਿਰਫ਼ ਕਤਲ ਕਰਨਾ ਹੀ ਨਹੀਂ ਸੀ ਸਗੋਂ ਪੈਸੇ ਲੁੱਟਣਾ ਵੀ ਸੀ। ਕਤਲ ਕਰਨ ਤੋਂ ਬਾਅਦ ਆਟੋ ਚਾਲਕ ਨੇ ਮ੍ਰਿਤਕ ਦੇ ਮੋਬਾਈਲ ਫੋਨ ਤੋਂ Google Pay ਦੀ ਵਰਤੋਂ ਕਰਦਿਆਂ ਕਰੀਬ 95,000 ਰੁਪਏ ਆਪਣੇ ਅਤੇ ਆਪਣੇ ਇੱਕ ਰਿਸ਼ਤੇਦਾਰ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਲਏ। ਜਦੋਂ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਮ੍ਰਿਤਕ ਦੇ ਮੋਬਾਈਲ ਫੋਨ ਤੋਂ ਹੋਏ ਪੈਸਿਆਂ ਦੇ ਇਸ ਲੈਣ-ਦੇਣ ਰਾਹੀਂ ਹੀ ਕਾਤਲਾਂ ਦਾ ਅਹਿਮ ਸੁਰਾਗ ਮਿਲਿਆ।

ਨਹਿਰ ਚੋਂ ਲਾਸ਼ ਬਰਾਮਦ 

ਇਸ ਗੰਭੀਰ ਮਾਮਲੇ ਦੀ ਜਾਂਚ ਕਰਦੇ ਹੋਏ ਪਠਾਨਕੋਟ ਪੁਲਿਸ ਨੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਟੀਮਾਂ ਵੱਲੋਂ ਨਹਿਰ ਵਿੱਚ ਚਲਾਏ ਗਏ ਵਿਸ਼ੇਸ਼ ਸਰਚ ਆਪ੍ਰੇਸ਼ਨ ਤੋਂ ਬਾਅਦ ਵਪਾਰੀ ਦੀ ਲਾਸ਼ ਨੂੰ ਬਰਾਮਦ ਕਰ ਲਿਆ ਗਿਆ। ਪੋਸਟਮਾਰਟਮ ਅਤੇ ਹੋਰ ਜ਼ਰੂਰੀ ਕਾਨੂੰਨੀ ਕਾਰਵਾਈਆਂ ਮੁਕੰਮਲ ਕਰਨ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ।

ਕਿਵੇਂ ਹੋਈ ਮੁਲਾਕਾਤ ਅਤੇ ਵਾਰਦਾਤ?

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਕਰਨਾਟਕ ਦਾ ਰਹਿਣ ਵਾਲਾ ਇਹ ਵਪਾਰੀ ਆਪਣੇ ਕਾਰੋਬਾਰ ਦੇ ਸਬੰਧ ਵਿੱਚ ਪਠਾਨਕੋਟ ਪਹੁੰਚਿਆ ਸੀ। ਇਸੇ ਦੌਰਾਨ ਉਸਦੀ ਮੁਲਾਕਾਤ ਇੱਕ ਆਟੋ ਚਾਲਕ ਨਾਲ ਹੋਈ। ਆਟੋ ਚਾਲਕ ਨੇ ਬੜੀ ਚਲਾਕੀ ਨਾਲ ਪਹਿਲਾਂ ਵਪਾਰੀ ਦਾ ਵਿਸ਼ਵਾਸ ਜਿੱਤਿਆ ਅਤੇ ਫਿਰ ਉਸਨੂੰ ਆਪਣੇ ਨਾਲ ਲੈ ਗਿਆ। ਸ਼ਰਾਬ ਪਿਲਾਉਣ ਤੋਂ ਬਾਅਦ ਜਦੋਂ ਵਪਾਰੀ ਹੋਸ਼ ਵਿੱਚ ਨਾ ਰਿਹਾ, ਤਾਂ ਮੁਲਜ਼ਮ ਨੇ ਉਸਦਾ ਕਤਲ ਕਰਕੇ ਪਛਾਣ ਲੁਕਾਉਣ ਦੀ ਨੀਅਤ ਨਾਲ ਲਾਸ਼ ਨੂੰ ਨਹਿਰ ਵਿੱਚ ਖੁਰਦ-ਬੁਰਦ ਕਰ ਦਿੱਤਾ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਅਗਲੇਰੀ ਕਾਨੂੰਨੀ ਕਾਰਵਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ।

 ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 Big relief for city residents: ਅਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਮਿਲੇਗੀ ਨਿਜਾਤ, ਨਗਰ ਕੌਂਸਲ ਨੇ ਖਿੱਚੀ ਤਿਆਰੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *