ਕਰਨਾਟਕ ‘ਚ ਭਿਆਨਕ ਸੜਕੀ ਹਾਦਸਾ, ਦੋ ਵਾਹਨਾਂ ਦੀ ਟੱਕਰ ‘ਚ 8 ਲੋਕਾਂ ਦੀ ਮੌਤ

ਬੈਂਗਲੁਰੂ- ਕਰਨਾਟਕ ਵਿਚ ਇਕ ਭਿਆਨਕ ਸੜਕ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸਾ ਚਿੰਤਾਮਣੀ ਖੇਤਰ ਦੇ ਮਰਨਾਯਰਨਹੱਲੀ ਦੇ ਨੇੜੇ ਹੋਇਆ। ਇਥੇ ਉਲਟ…

ਬੈਂਗਲੁਰੂ- ਕਰਨਾਟਕ ਵਿਚ ਇਕ ਭਿਆਨਕ ਸੜਕ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸਾ ਚਿੰਤਾਮਣੀ ਖੇਤਰ ਦੇ ਮਰਨਾਯਰਨਹੱਲੀ ਦੇ ਨੇੜੇ ਹੋਇਆ। ਇਥੇ ਉਲਟ ਦਿਸ਼ਾ ਤੋਂ ਆ ਰਹੀ ਇਕ ਜੀਪ ਨੇ ਲਾਰੀ ਨੂੰ ਟੱਕਰ ਮਾਰ ਦਿੱਤੀ।

ਪੜੋ ਹੋਰ ਖਬਰਾਂ: ਅਗਲੇ 3-4 ਦਿਨ ਇਨ੍ਹਾਂ ਸੂਬਿਆਂ ‘ਚ ਪਵੇਗਾ ਮੀਂਹ, ਅਲਰਟ ਜਾਰੀ

ਚਿਕਬਲਪੁਰ ਪੁਲਿਸ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਬੀਤੇ ਦਿਨ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਕ ਜੀਪ ਵਿਚ ਸਵਾਰ ਕੁਝ ਲੋਕ ਹਾਈਵੇਅ ਉੱਤੇ ਜਾ ਰਹੇ ਸਨ। ਇਸ ਦੌਰਾਨ ਇਹ ਹਾਦਸਾ ਹੋਇਆ। ਪੁਲਿਸ ਅਧਿਕਾਰੀਆਂ ਤੇ ਚਿੰਤਾਮਣੀ ਦੇ ਵਿਧਾਇਕ ਜੇ.ਕੇ. ਕ੍ਰਿਸ਼ਣਾ ਰੈੱਡੀ ਨੇ ਘਟਨਾਵਾਲੀ ਥਾਂ ਦਾ ਦੌਰਾ ਵੀ ਕੀਤਾ ਹੈ। ਫਿਲਹਾਸ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੱਸ ਦਈਏ ਕਿ ਕਰਨਾਟਕ ਵਿਚ ਇਹ ਪਹਿਲਾ ਹਾਦਸਾ ਨਹੀਂ ਹੈ। ਇਸ ਤੋਂ ਪਹਿਲਾਂ ਇਸ ਤਰ੍ਹਾਂ ਦੀਆਂ ਖਬਰਾਂ ਆ ਚੁੱਕੀਆਂ ਹਨ।

ਪੜੋ ਹੋਰ ਖਬਰਾਂ: ਪੰਜਾਬ ਹੜ੍ਹ ਦਾ ਕਹਿਰ, CM ਕੈਪਟਨ ਅਮਿਰੰਦਰ ਸਿੰਘ ਨੇ ਦਿੱਤੇ ਇਹ ਹੁਕਮ

ਦੱਸ ਦਈਏ ਕਿ ਇਸ ਤੋਂ ਪਹਿਲਾਂ ਇਸ ਸਾਲ ਦੀ ਸ਼ੁਰੂਆਤ ਵਿਚ 15 ਜਨਵਰੀ ਦੇ ਦਿਨ ਪ੍ਰਦੇਸ਼ ਵਿਚ ਦਰਦਨਾਕ ਹਾਦਸਾ ਹੋਇਆ ਸੀ। ਇਸ ਦੌਰਾਨ 11 ਲੋਕਾਂ ਦੀ ਮੌਤ ਹੋ ਗਈ ਸੀ। ਰਿਪੋਰਟ ਮੁਤਾਬਕ ਧਾਰਵਾੜ ਵਿਚ ਇਤੀਗੱਟੀ ਦੇ ਨੇੜੇ ਇਕ ਮਿੰਨੀਬੱਸ ਤੇ ਟਿੱਪਰ ਦੀ ਟੱਕਰ ਹੋਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਜਤਾਈ ਸੀ ਤੇ ਕਿਹਾ ਸੀ ਕਿ ਦੁੱਖ ਦੀ ਇਸ ਘੜੀ ਵਿਚ ਉਹ ਪੀੜਤ ਪਰਿਵਾਰ ਦੇ ਨਾਲ ਖੜੇ ਹਨ। ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਜ਼ਖੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ ਸੀ।

Leave a Reply

Your email address will not be published. Required fields are marked *