ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਵੱਲੋਂ ਤਿਆਰੀਆਂ ਪੂਰੇ ਹੀ ਜੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਕਾਫੀ ਹੱਦ ਤੱਕ ਇਹ ਤਿਆਰੀਆਂ ਮੁਕੰਮਲ ਵੀ ਹੋ ਚੁੱਕੀਆਂ ਹਨ।
ਇੱਥੇ ਹੀ ਤੁਹਾਨੂੰ ਦਸ ਦਈਏ ਕਿ ਕਰਤਾਰਪੁਰ ਲਾਂਘੇ ਦੀਆਂ ਤਾਜਾ ਤਸਵੀਰਾਂ ਸਾਹਮਣੇ ਆਇਆ ਹਨ। ਇਹਨਾਂ ਤਸਲੀਰਾਂ ਚ ਸਾਫ ਤੌਰ ਤੇ ਦੇਖਿਆ ਜਾ ਸਕਦਾ ਹੈ ਕਿ ਪ੍ਰਕਾਸ਼ ਦਿਹਾੜੇ ਨੂੰ ਲੈਕੇ ਬਹੁਤ ਹੀ ਸੁੰਦਰ ਤਰੀਕੇ ਨਾਲ ਤਿਆਰ ਕੀਤਾ ਜਾ ਰਿਹਾ ਹੈ।
ਉੱਥੇ ਹੀ ਪਾਕਿਸਤਾਨ ਨੇ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਦੇ ਲਈ ਇਕ ਬੋਰਡ ਲਗਾਇਆ ਗਿਆ ਹੈ ਜਿਸ ਚ ਪਾਕਿਸਤਾਨ ਆਉਣ ਵਾਲੀ ਸੰਗਤ ਨੂੰ ਜੀ ਆਇਆਂ ਨੂੰ ਆਖਦੇ ਹਾਂ’ ਲਿਖਿਆ ਗਿਆ ਹੈ ਜਿਸ ਦੀ ਹਰ ਥਾਂ ਤੇ ਸ਼ਲਾਘਾ ਹੋ ਰਹੀ ਹੈ।




