ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਰਤਾਰਪੁਰ ਲਾਂਘੇ ਨੂੰ ਲੈਕੇ ਪਾਕਿਸਤਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਿਸ ਚ ਉਹਨਾਂ ਨੇ ਕਰਤਾਰਪੁਰ ਲਾਂਘੇ ਨੂੰ ਖੋਲਣ ਦਾ ਸਮਾਂ ਦੱਸਿਆ ਹੈ। ਦਸ ਦਈਏ ਕਿ ਪਾਕਿਸਤਾਨ ਸਰਕਾਰ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਖੋਲਿਆ ਜਾਵੇਗਾ। ਦਸ ਦਈਏ ਕਿ ਲਾਂਘੇ ਨੰ ਲੈਕੇ ਪ੍ਰਾਜੈਕਟ ਡਾਇਰੈਕਰ ਆਤੀਫ ਮਜੀਦ ਦਾ ਕਹਿਣਾ ਹੈ ਕਿ ਹੁਣ ਤੱਕ ਲਾਂਘੇ ਦਾ ਕੰਮ 86 ਫੀਸਦੀ ਤੱਕ ਪੂਰਾ ਹੋ ਚੁੱਕਾ ਹੈ ਤੇ ਕਰਤਾਰਪੁਰ ਲਾਂਘੇ ਨੂੰ 9 ਨਵੰਬਰ ਨੂੰ ਖੋਲ੍ਹਿਆ ਜਾਵੇਗਾ।
ਕਾਬਿਲੇਗੌਰ ਹੈ ਕਿ ਕਰਤਾਰਪੁਰ ਲਾਂਗਾ ਸਿੱਖਾਂ ਦੀਆਂ ਭਾਵਨਾਵਾਂ ਦੇ ਨਾਲ ਜੁੜਿਆ ਹੋਇਆ ਹੈ। ਨਾਲ ਹੀ ਇਹ ਲਾਂਘਾ ਪਾਕਿਸਤਾਨ ਚ ਸਥਿਤ ਕਰਤਾਰਪੁਰ ਸਾਹਿਬ ਤੇ ਭਾਰਤ ਦੇ ਗੁਰਦਾਸਪੁਰ ਚ ਡੇਰਾ ਬਾਬਾ ਨਾਨਕ ਸਾਹਿਬ ਨੂੰ ਆਪਸ ਚ ਜੋੜੇਗਾ। ਨਾਲ ਹੀ ਦਸ ਦਈਏ ਕਿ ਸ਼ੁਰੂਆਤੀ ਦਿਨਾਂ ਚ 5 ਹਜ਼ਾਰ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।

