ਕਰਤਾਰਪੁਰ ਲਾਂਘੇ ਨੂੰ ਲੈਕੇ ਪਾਕਿਸਤਾਨ ਵਿਦੇਸ਼ ਮੰਤਰਾਲਾ ਦਾ ਵੱਡਾ ਬਿਆਨ, ਕਿਹਾ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ-ਕਸ਼ਮੀਰ ਤੋਂ ਧਾਰਾ 370 ਦੇ ਹੱਟਾਏ ਜਾਣ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਪਾਕਿਸਤਾਨ ਨੇ ਭਾਰਤ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ-ਕਸ਼ਮੀਰ ਤੋਂ ਧਾਰਾ 370 ਦੇ ਹੱਟਾਏ ਜਾਣ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਪਾਕਿਸਤਾਨ ਨੇ ਭਾਰਤ ਦੇ ਨਾਲ ਕਾਫੀ ਸਮੇਂ ਤੋਂ ਚਲ ਰਹੇ ਵਪਾਰ ਨੂੰ ਵੀ ਖਤਮ ਕਰ ਲਿਆ। ਜਿਸ ਤੋਂ ਬਾਅਦ ਹਰ ਕਿਸੇ ਦੀਆਂ ਨਜਰਾਂ ਕਰਤਾਰਪੁਰ ਲਾਂਘੇ ਤੇ ਰੁਕ ਗਈਆਂ।

Kartarpur Corridor

ਭਾਰਤ ਪਾਕਿਸਤਾਨ ਵਿਚਾਲੇ ਚਲ ਰਹੇ ਤਣਾਅ ਦੇ ਕਾਰਨ ਕਰਤਾਰਪੁਰ ਲਾਂਘੇ ਦੇ ਕੰਮ ਦੀ ਰਫਤਾਰ ‘ਚ ਕਮੀ ਆ ਗਈ ਹੈ। ਪਰ ਇਸਦੇ ਚੱਲਦੇ ਹੀ ਪਾਕਿਸਤਾਨ ਵਿਦੇਸ਼ ਮੰਤਰਾਲਿਆ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਵਿਦੇਸ਼ ਮੰਤਰਾਲਿਆ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਆਪਣੇ ਮਿੱਥੇ ਸਮੇਂ ਤੇ ਹੀ ਖੁੱਲ੍ਹੇਗਾ।

Kartarpur Corridor

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ 31 ਅਕਤਬੂਰ ਤੱਕ ਪੂਰਾ ਲਾਂਘੇ ਦਾ ਕੰਮ ਪੂਰਾ ਹੋ ਜਾਵੇਗਾ। ਤਿਆਰ ਹੋਣ ਤੋਂ ਬਾਅਦ ਇਹ ਲਾਂਘਾ ਨਵੰਬਰ ਮਹੀਨੇ ਚ ਖੁੱਲ੍ਹ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਸਮਝੌਤੇ ਅਨੁਸਾਰ ਹੀ ਬਗੈਰ ਵੀਜ਼ੇ ਤੇ ਬਾਰਡਰ ਪਾਰ ਕਰਕੇ ਸਿੱਖ ਸ਼ਰਧਾਲੂ ਦਰਸ਼ਨ ਕਰ ਸਕਣਗੇ। ਕਾਬਿਲੇਗੌਰ ਹੈ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲਾ ਦਾ ਇਹ ਬਿਆਨ ਸਿੱਖ ਭਾਈਚਾਰੇ ਲਈ ਰਾਹਤ ਦੀ ਖਬਰ ਹੈ।

 

Leave a Reply

Your email address will not be published. Required fields are marked *