ਗੁਰਪੁਰਬ ‘ਤੇ ਮਿਲੇਗਾ ਸਿੱਖ ਸੰਗਤ ਨੂੰ ਤੋਹਫਾ! 19 ਨਵੰਬਰ ਨੂੰ ਖੁੱਲੇਗਾ ਕਰਤਾਰਪੁਰ ਲਾਂਘਾ

ਚੰਡੀਗੜ੍ਹ- ਸਿੱਖ ਸੰਗਤਾਂ ਲੰਬੇ ਸਮੇਂ ਤੋਂ ਕਰਤਾਰਪੁਰ ਲਾਂਘੇ ਦੇ ਖੋਲੇ ਜਾਣ ਦਾ ਇੰਤਜ਼ਾਰ ਕਰ ਰਹੀਆਂ ਹਨ। ਇਸ ਦੌਰਾਨ ਵੱਡੀ ਖਬਰ ਸਾਹਮਣੇ ਆ ਰਹੀ ਹੈ। ਗੁਰਪੁਰਬ…

ਚੰਡੀਗੜ੍ਹ- ਸਿੱਖ ਸੰਗਤਾਂ ਲੰਬੇ ਸਮੇਂ ਤੋਂ ਕਰਤਾਰਪੁਰ ਲਾਂਘੇ ਦੇ ਖੋਲੇ ਜਾਣ ਦਾ ਇੰਤਜ਼ਾਰ ਕਰ ਰਹੀਆਂ ਹਨ। ਇਸ ਦੌਰਾਨ ਵੱਡੀ ਖਬਰ ਸਾਹਮਣੇ ਆ ਰਹੀ ਹੈ। ਗੁਰਪੁਰਬ ਮੌਕੇ 19 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲੇ ਜਾਣ ਦੀ ਜਾਣਕਾਰੀ ਮਿਲੀ ਹੈ। ਇਹ ਜਾਣਕਾਰੀ ਭਾਜਪਾ ਆਗੂ ਤਰੂਣ ਚੁੱਘ ਨੇ ਸਾਂਝੀ ਕੀਤੀ ਹੈ।

Also Read: ਹਰਿਆਣਾ ‘ਚ ਭਲਕੇ ਬੰਦ ਰਹਿਣਗੇ ਪੈਟਰੋਲ ਪੰਪ

ਦੱਸ ਦਈਏ ਕਿ ਅੱਜ ਪੰਜਾਬ ਭਾਜਪਾ ਦੇ ਨੇਤਾ ਪੀਐਮ ਮੋਦੀ ਨਾਲ ਮੁਲਾਕਾਤ ਕਰਨ ਪਹੁੰਚੇ ਸਨ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਪੀਐਮ ਮੋਦੀ ਦੇ ਘਰੇ ਹੋਣੀ ਸੀ। ਸੂਤਰਾਂ ਅਨੁਸਾਰ ਅੱਜ ਦੀ ਮੀਟਿੰਗ ਵਿੱਚ ਕਿਸਾਨ ਅੰਦੋਲਨ, ਪੰਜਾਬ ਵਿਧਾਨ ਸਭਾ ਚੋਣਾਂ, ਕਰਤਾਰਪੁਰ ਕੋਰੀਡੋਰ ਵਰਗੇ ਮਹੱਤਵਪੂਰ ਮੁੱਦਿਆਂ ਉਤੇ ਚਰਚਾ ਹੋਈ। ਪੀਐਮ ਮੋਦੀ ਨਾਲ ਮੀਟਿੰਗ ਵਿਚ ਮੀਟਿੰਗ ਵਿੱਚ ਪੰਜਾਬ ਭਾਜਪਾ ਇੰਚਾਰਜ ਦੁਸ਼ਯੰਤ ਗੌਤਮ, ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਗਰੇਵਾਲ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਆਰਪੀ ਸਿੰਘ, ਦਿਆਲ ਸੋਢੀ, ਵਿਕਰਮ ਚੀਮਾ ਤੇ ਹੋਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ’ਤੇ ਪੁੱਜੇ।

Also Read: ਦੇਸ਼ ‘ਚ ਕੋਰੋਨਾ ਦੇ 11 ਹਜ਼ਾਰ 271 ਨਵੇਂ ਮਾਮਲੇ ਆਏ ਸਾਹਮਣੇ, ਇੰਨੇ ਲੋਕਾਂ ਦੀ ਹੋਈ ਮੌਤ

 

Leave a Reply

Your email address will not be published. Required fields are marked *