ਭਾਰਤ-ਪਾਕਿਸਤਾਨ ਦੇ ਤਣਾਅ ਦੀ ਸਥਿਤੀ ‘ਚ ਵੀ ਕਰਤਾਰਪੁਰ ਕੋਰੀਡੋਰ ਦਾ ਕੰਮ ਲਗਾਤਾਰ ਜਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਾਕਿਸਤਾਨ ਅਤੇ ਭਾਰਤ ਵਿੱਚ ਤਣਾਅ ਵਧਦਾ ਹੀ ਜਾ ਰਿਹਾ ਹੈ ਪਰ ਇਸਦਾ ਅਸਰ ਕਰਤਾਰਪੁਰ ਕੋਰੀਡੋਰ ਤੇ ਪੈਂਦਾ ਹੋਇਆ ਨਜਰ ਨਹੀਂ ਆ ਰਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਾਕਿਸਤਾਨ ਅਤੇ ਭਾਰਤ ਵਿੱਚ ਤਣਾਅ ਵਧਦਾ ਹੀ ਜਾ ਰਿਹਾ ਹੈ ਪਰ ਇਸਦਾ ਅਸਰ ਕਰਤਾਰਪੁਰ ਕੋਰੀਡੋਰ ਤੇ ਪੈਂਦਾ ਹੋਇਆ ਨਜਰ ਨਹੀਂ ਆ ਰਿਹਾ ਹੈ। ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਸਰਹੱਦ ਤੇ ਦੋਵੇ ਪਾਸੇ ਕੰਮ ਲਗਾਤਾਰ ਜਾਰੀ ਹੈ।

kartarpur

ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ਤੇ ਇਸ ਤਣਾਅ ਦਾ ਅਸਰ ਨਹੀਂ ਦਿਖ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਭਾਰਤ ਅਤੇ ਪਾਕਿਸਤਾਨ ਦੋਵੇ ਥਾਂਵਾਂ ਦੇ ਕੰਮ ਜਾਰੀ ਹੈ ਤੇ ਉੱਥੇ ਮੌਜੂਦ ਪਾਕਿਸਤਾਨੀ ਸੇਨਾ ਦਾ ਕਹਿਣਾ ਹੈ ਕਿ ਉਹਨਾਂ ਨੂੰ ਕੰਮ ਰੋਕਣ ਦੇ ਆਦੇਸ਼ ਨਹੀਂ ਮਿਲੇ ਹਨ ਜਿਸ ਕਾਰਨ ਇਥੇ ਕੰਮ ਲਗਾਤਾਰ ਜਾਰੀ ਹੈ। ਨਾਲ ਹੀ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਵੀ ਕੋਈ ਅਸਰ ਨਹੀਂ ਦਿਖ ਰਿਹਾ ਹੈ।

Leave a Reply

Your email address will not be published. Required fields are marked *