ਸ੍ਰੀਨਗਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਚੰਦਗਾਓਂ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਇਲਾਕੇ ‘ਚ ਲੁਕੇ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਮਾਰੇ ਗਏ ਤਿੰਨੋਂ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਸਬੰਧਤ ਸਨ। ਸੁਰੱਖਿਆ ਬਲਾਂ ਦਾ ਕਹਿਣਾ ਹੈ ਕਿ ਤਿੰਨਾਂ ਅੱਤਵਾਦੀਆਂ ਨੂੰ ਮਾਰਨ ਤੋਂ ਪਹਿਲਾਂ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਦੇ ਕਈ ਮੌਕੇ ਦਿੱਤੇ ਗਏ ਪਰ ਹਰ ਵਾਰ ਉਨ੍ਹਾਂ ਦੀ ਅਪੀਲ ਦਾ ਜਵਾਬ ਗੋਲੀਆਂ ਨਾਲ ਦਿੱਤਾ। ਇਕ ਤੋਂ ਬਾਅਦ ਇਕ ਤਿੰਨੋਂ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਮੁਕਾਬਲੇ ਵਾਲੀ ਥਾਂ ਤੋਂ ਵੱਡੀ ਮਾਤਰਾ ‘ਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਸੁਰੱਖਿਆ ਬਲਾਂ ਨੇ ਇਲਾਕੇ ‘ਚ ਹੋਰ ਅੱਤਵਾਦੀਆਂ ਦੀ ਮੌਜੂਦਗੀ ਦੇ ਖਦਸ਼ੇ ਕਾਰਨ ਤਲਾਸ਼ੀ ਮੁਹਿੰਮ ਚਲਾਈ ਹੈ।
Also Read: PM ਮੋਦੀ ਦੀ ਪੰਜਾਬ ਰੈਲੀ ਅੱਜ, ਰੱਖਣਗੇ ਕਈ ਵਿਕਾਸ ਪ੍ਰਾਜੈਕਟਾਂ ਦਾ ਨੀਂਹ-ਪੱਥਰ
ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕਰਦੇ ਹੋਏ ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਅੱਤਵਾਦੀਆਂ ‘ਚੋਂ ਇਕ ਪਾਕਿਸਤਾਨੀ ਸੀ। ਮੁਕਾਬਲੇ ਵਾਲੀ ਥਾਂ ਤੋਂ ਦੋ ਐਮ-4 ਕਾਰਬਾਈਨਾਂ, ਇੱਕ ਏਕੇ-47 ਅਤੇ ਇਸ ਦੇ ਮੈਗਜ਼ੀਨ ਅਤੇ ਹੋਰ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਤਿੰਨਾਂ ਅੱਤਵਾਦੀਆਂ ਦੀਆਂ ਲਾਸ਼ਾਂ ਨੂੰ ਸੁਰੱਖਿਆ ਬਲਾਂ ਨੇ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਵੀ ਕੁਲਗਾਮ ‘ਚ ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਮੁਕਾਬਲਾ ਹੋਇਆ ਸੀ। ਇਸ ਦੌਰਾਨ ਦੋ ਅੱਤਵਾਦੀ ਮਾਰੇ ਗਏ ਅਤੇ ਉਨ੍ਹਾਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਬਰਾਮਦ ਹੋਏ।
Also Read: ਪਟਿਆਲਾ ‘ਚ ਕੋਰੋਨਾ ਦਾ ਵੱਡਾ ਧਮਾਕਾ, 366 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ
ਕੁਲਗਾਮ ਮੁਕਾਬਲੇ ‘ਚ TRF ਦੇ ਦੋ ਅੱਤਵਾਦੀ ਮਾਰੇ ਗਏ, ਹਥਿਆਰ ਬਰਾਮਦ
ਮੰਗਲਵਾਰ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਓਕੇ ਪਿੰਡ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਦੋਵੇਂ ਅੱਤਵਾਦੀ ਮਾਰੇ ਗਏ। ਦੱਸ ਦੇਈਏ ਕਿ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਕਈ ਵਾਰ ਆਤਮ ਸਮਰਪਣ ਕਰਨ ਲਈ ਕਿਹਾ, ਪਰ ਉਸ ਨੇ ਹਥਿਆਰ ਰੱਖਣ ਦੀ ਬਜਾਏ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਦਾ ਸਿਲਸਿਲਾ ਜਾਰੀ ਰੱਖਿਆ। ਇਹ ਦੋਵੇਂ ਅੱਤਵਾਦੀ ਇੱਕ ਘਰ ਵਿੱਚ ਲੁਕੇ ਹੋਏ ਸਨ। ਜਦੋਂ ਵਾਰ-ਵਾਰ ਅਪੀਲ ਕਰਨ ‘ਤੇ ਵੀ ਅੱਤਵਾਦੀ ਬਾਹਰ ਨਹੀਂ ਆਏ ਤਾਂ ਸੁਰੱਖਿਆ ਬਲਾਂ ਨੇ ਭਾਰੀ ਹਥਿਆਰਾਂ ਦੀ ਵਰਤੋਂ ਕਰਦੇ ਹੋਏ ਦੋਵਾਂ ਅੱਤਵਾਦੀਆਂ ਨੂੰ ਮਾਰ ਮੁਕਾਇਆ।



