ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ‘ਚ ਕਸ਼ਮੀਰੀ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਰਹਿਣ ਤੋਂ ਪਹਿਲਾ ਸਰਟਿਫਿਕੇਟ ਦੇਣਾ ਹੋਵੇਗਾ। ਇਹ ਆਦੇਸ਼ ਪੰਜਾਬ ਪੁਲਿਸ ਨੇ ਜਾਰੀ ਕੀਤੇ ਹਨ।
https://www.youtube.com/watch?v=iQRVIJ7L19E
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਹੈ ਕਿ ਕਸ਼ਮੀਰੀ ਵਿਦਿਆਰਥੀਆਂ ਨੂੰ ਆਪਣੇ ਜਿਲਾ ਪੁਲਿਸ ਵਲੋਂ ਇਕ ਸਰਟੀਫਿਕੇਟ ਲੈਣਾ ਹੋਵੇਗਾ ਜਿਸ ਵਿੱਚ ਲਿਖਿਆ ਹੋਵੇਗਾ ਕਿ ਉਹ ਕਿਸੇ ਵੀ ਦੇਸ਼ ਵਿਰੋਧੀ ਜਾਂ ਆਪਰਾਧਿਕ ਗਤੀਵਿਧੀ ‘ਚ ਸ਼ਾਮਿਲ ਨਹੀਂ ਹੈ। ਇਸ ਸਰਟੀਫਿਕੇਟ ਤੋਂ ਬਾਅਦ ਹੀ ਕਸ਼ਮੀਰੀ ਵਿਦਿਆਰਥੀਆਂ ਨੂੰ ਦਾਖਿਲਾ ਮਿਲੇਗਾ। ਦੂਜੇ ਪਾਸੇ ਪੰਜਾਬ ਪੁਲਿਸ ਨੇ ਇਹ ਆਦੇਸ਼ ਸਾਰੇ ਸਿੱਖਿਆ ਸੰਸਥਾਵਾਂ ਵਿੱਚ ਜਾਰੀ ਕਰ ਦਿੱਤੇ ਹਨ।
