ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਰਲ ਨੂੰ ਉਨ੍ਹਾਂ ਦੀ ਬੇਟੀ ਨੂੰ ਅਗਵਾ ਕਰਨ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ ਵਿਚ ਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਧਮਕੀ ਸੀਐਮ ਆਫਿਸ ਨੂੰ ਈਮੇਲ ਰਾਹੀਂ ਭੇਜੀ ਗਈ ਹੈ। ਪੁਲਿਸ ਕਮਿਸ਼ਨਰ ਅਮੂਲਯ ਪਰਨਾਇਕ ਨੂੰ ਸ਼ਿਕਾਇਤ ਮਿਲਣ ਉਪਰੰਤ ਇਸ ਮਾਮਲੇ ਦੀ ਜਾਂਚ ਸਾਈਬਰ ਸੈੱਲ ਨੂੰ ਸੌਂਪ ਦਿੱਤੀ ਹੈ।
ਇਸਦੇ ਨਾਲ ਹੀ ਮੁੱਖ ਮੰਤਰੀ ਦੀ ਬੇਟੀ ਦੀ ਸੁਰੱਖਿਆ ਲਈ ਫੌਰਨ ਇੱਕ ਗਾਰਡ ਦੇ ਦਿੱਤਾ ਗਿਆ ਹੈ। ਸਪੈਸ਼ਲ ਸੈੱਲ ਤੇ ਸਾਈਬਰ ਸੈੱਲ ਮਾਮਲੇ ਦੀ ਜਾਂਚ ‘ਚ ਜੁਟ ਗਏ ਹਨ। ਮਿਲੀ ਜਾਣਕਾਰੀ ਮੁਤਾਬਕ 9 ਜਨਵਰੀ ਨੂੰ ਇਕ ਅਣਪਛਾਤੇ ਸ਼ਖਸ ਨੇ ਮੁੱਖ ਮੰਤਰੀ ਆਫਿਸ ਨੂੰ ਈਮੇਲ ਕਰ ਕੇ ਧਮਕੀ ਦਿੰਦਿਆਂ ਕਿਹਾ ਕਿ ਜੇਕਰ ਆਪਣੀ ਬੇਟੀ ਬਚਾ ਸਕਦਾ ਹੈਂ ਤਾਂ ਬਚਾ ਲਉ।
ਉਹ ਉਸਨੂੰ ਅਗਵਾ ਕਰ ਲਵੇਗਾ। ਮੇਲ ਆਉਣ ਨਾਲ ਹੀ ਉਸਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸੁਰੂ ਕਰ ਦਿੱਤੀ ਹੈ। ਉਨ੍ਹਾਂ ਜਲਦ ਤੋਂ ਜਲਦ ਸਾਈਬਰ ਸੈੱਲ ਨੂੰ ਦੋਸ਼ੀ ਨੂੰ ਫੜਨ ਲਈ ਨਿਰਦੇਸ਼ ਦੇ ਦਿੱਤੇ ਹਨ।



