ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Charanjit Singh Channi) ਅੱਜ ਫਿਰ ਤੋਂ ਪੰਜਾਬ ਦੌਰੇ ‘ਤੇ ਹਨ। ਇਸ ਸਮੇਂ ਉਹ ਅੰਮ੍ਰਿਤਸਰ ਏਅਰਪੋਰਟ ਪਹੁੰਚ ਚੁੱਕੇ ਹਨ। ਹਵਾਈ ਅੱਡੇ ‘ਤੇ ਪਹੁੰਚਦਿਆਂ ਹੀ ਉਹ ਪੰਜਾਬ ਦੇ ਸਰਕਾਰ (Punjab Govt.) ਨੂੰ ਨਿਸ਼ਾਨਾ ਬਣਾਇਆ ਹੈ। ਉਸ ਨੇ ਕਿਹਾ ਕਿ ਉਸ ਦਾ ਰੰਗ ਭਾਵੇਂ ਗੂੜ੍ਹਾ ਹੈ ਪਰ ਇਰਾਦਾ ਸਾਫ਼ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਰੰਗ ਭਾਵੇਂ ਕਾਲਾ ਹੈ ਪਰ ਉਨ੍ਹਾਂ ਦੀ ਨੀਅਤ ਬਿਲਕੁਲ ਸਾਫ ਹੈ। ਉਨ੍ਹਾਂ ਦੇ ਨਾ ਹੀ ਵਾਅਦੇ ਝੂਠੇ ਹਨ ਨਾ ਹੀ ਉਨ੍ਹਾਂ ਦੇ ਐਲਾਨ ।
Also Read : ਵਿਰੋਧੀ ਧਿਰਾਂ ਨੇ ਸੰਸਦ ਕੰਪਲੈਕਸ ‘ਚ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਪ੍ਰਦਰਸ਼ਨ
ਦੱਸ ਦਈਏ ਕਿ ਵੀਰਵਾਰ ਯਾਨੀ ਅੱਜ 2 ਦਸੰਬਰ ਨੂੰ ਕੇਜਰੀਵਾਲ ਆਪਣੇ ਪੰਜਾਬ ਦੌਰੇ ‘ਤੇ ਪਠਾਨਕੋਟ ਪਹੁੰਚਣਗੇ। ਜਾਣਕਾਰੀ ਮੁਤਾਬਕ ਇਹ ਦੌਰਾ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਿਤ ਹੋਵੇਗਾ। ਕੇਜਰੀਵਾਲ ਪਠਾਨਕੋਟ ਦੇ ਸ਼ਹੀਦ ਭਗਤ ਸਿੰਘ ਚੌਕ ‘ਚ ਪਾਰਟੀ ਵੱਲੋਂ ਆਯੋਜਿਤ ‘ਤਿਰੰਗਾ ਯਾਤਰਾ’ (Tiranga Yatra) ਦੀ ਅਗਵਾਈ ਕਰਨਗੇ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਚੌਥੀ ਗਾਰੰਟੀ ਦੇਣਗੇ ਅਤੇ ਸ਼ਾਮ ਨੂੰ ਵਾਪਸ ਦਿੱਲੀ ਚਲੇ ਜਾਣਗੇ।



