ਕੋਰੋਨਾ ਨੂੰ ਮਾਤ ਦੇਣ ਲਈ ਕੇਜਰੀਵਾਲ ਦੇ ਵੱਡੇ ਐਲਾਨ, ਇਕਾਂਤਵਾਸ ਲੋਕਾਂ ਨੂੰ ਮੁਹੱਈਆ ਕਰਵਾਈ ਜਾਵੇਗੀ ਆਕਸੀਜਨ

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵਧਣ ਕਰਕੇ ਦਿੱਲੀ ਸਰਕਾਰ ਨੇ ਤਿਆਰੀ ਕਰ ਲਈ ਹੈ। ਕੋਰੋਨਾ ਕਾਲ ਦੌਰਾਨ ਆਕਸੀਜਨ ਦੀ ਕਮੀ ਤੇ ਹਸਪਤਾਲਾਂ ‘ਚ…

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵਧਣ ਕਰਕੇ ਦਿੱਲੀ ਸਰਕਾਰ ਨੇ ਤਿਆਰੀ ਕਰ ਲਈ ਹੈ। ਕੋਰੋਨਾ ਕਾਲ ਦੌਰਾਨ ਆਕਸੀਜਨ ਦੀ ਕਮੀ ਤੇ ਹਸਪਤਾਲਾਂ ‘ਚ ਬੈੱਡ ਦੀ ਸਮੱਸਿਆ ਨਾਲ ਜੂਝ ਰਹੇ ਮਰੀਜ਼ਾਂ ਲਈ ਦਿੱਲੀ ਸਰਕਾਰ ਨਵੇਂ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਖਿਲਾਫ ਲੜਾਈ ਨੂੰ ਹੋਰ ਮਜਬੂਤ ਬਣਾਉਣ ਲਈ ਅਸੀਂ ਦਿੱਲੀ ‘ਚ ਸਭ ਤੋਂ ਪਹਿਲਾਂ ਆਕਸੀਜਨ ਬੈਂਕ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਸ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡੇ ਐਲਾਨ ਕੀਤੇ ਹਨ। 

 

ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ 24 ਘੰਟਿਆਂ ਵਿੱਚ 6500 ਨਵੇਂ ਕੋਵਿਡ-19 ਕੇਸ ਦਰਜ ਕੀਤੇ ਗਏ ਹਨ ਤੇ ਪਾਜ਼ੇਟਿਵ ਦਰ 11 ਫੀਸਦ ਰਹਿ ਗਈ ਹੈ। ਮੁੱਖ ਮੰਤਰੀ ਨੇ ਘਰ ਇਕਾਂਤਵਾਸ ਰਹਿ ਕੇ ਇਲਾਜ ਕਰਵਾ ਰਹੇ ਮਰੀਜ਼ਾਂ ਲਈ ਆਕਸੀਜਨ ਬੈਂਕਾਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਰੋਜ਼ਾਨਾ ਮਾਮਲਿਆਂ ਵਿੱਚ ਕਮੀ ਆਈ ਹੈ, ਫਿਰ ਵੀ ਦਿੱਲੀ ਸਰਕਾਰ ਚੌਕਸੀ ਵਿੱਚ ਕੋਈ ਕਮੀ ਨਹੀਂ ਰਹਿਣ ਦੇਵੇਗੀ।

 

ਦਿੱਲੀ ਦੇ 11 ਜ਼ਿਲ੍ਹਿਆਂ ਵਿੱਚ ਹਰੇਕ ਨੂੰ 200 ਆਕਸੀਜਨ ਕੰਸਨਟਰੇਟਰ ਦਿੱਤੇ ਜਾਣਗੇ ਤੇ ਇਹ ਮਰੀਜ਼ਾਂ ਨੂੰ ਡਾਕਟਰਾਂ ਦੀ ਸਿਫ਼ਾਰਸ਼ ’ਤੇ ਘਰ ਇਕਾਂਤਵਾਸ ਵਾਲੇ ਮਰੀਜ਼ਾਂ ਨੂੰ ਮੁਹੱਈਆ ਕਰਵਾਏ ਜਾਣਗੇ।

Leave a Reply

Your email address will not be published. Required fields are marked *