ਅੰਮ੍ਰਿਤਸਰ : ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਅੱਜ ਅੰਮ੍ਰਿਤਸਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਕਾਂਗਰਸ ਦੇ 25 ਵਿਧਾਇਕ ਅਤੇ 2-3 ਸੰਸਦ ਮੈਂਬਰ ਉਨ੍ਹਾਂ ਦੇ ਸੰਪਰਕ ‘ਚ ਹਨ। ਕੇਜਰੀਵਾਲ ਨੇ ਕਿਹਾ ਕਿ ਪਾਰਟੀ ਬਦਲਣ ਦੀ ਗੱਲ ਚੱਲ ਰਹੀ ਹੈ ਤਾਂ 2 ਵਿਧਾਇਕ ਕਾਂਗਰਸ ‘ਚ ਚਲੇ ਗਏ ਹਨ ਪਰ ਉਨ੍ਹਾਂ ਦਾ ਦਾਅਵਾ ਹੈ ਕਿ ਜੇਕਰ ਉਹ ਚਾਹੁਣ ਤਾਂ ਸ਼ਾਮ ਤੱਕ 25 ਵਿਧਾਇਕ ‘ਆਪ’ ਦਾ ਝਾੜੂ ਫੜ ਸਕਦੇ ਹਨ ਪਰ ਅਸੀਂ ਕੂੜਾ ਨਹੀਂ ਚੁੱਕਣਗੇ।
Also Read : ਕੇਜਰੀਵਾਲ ਦਾ ਅਧਿਆਪਕਾਂ ਲਈ ਵੱਡਾ ਐਲਾਨ, ਦਿੱਤੀਆਂ 8 ਗਰੰਟੀਆਂ
ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਪੰਜਾਬ ‘ਚ ‘ਆਪ’ ਦੀ ਸਰਕਾਰ (AAP Govt.)ਆਉਣ ‘ਤੇ 8 ਗਾਰੰਟੀਆਂ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਅੰਦਰ ਅਧਿਆਪਕਾਂ ਨੂੰ ਚੰਗਾ ਮਾਹੌਲ ਦੇਣਗੇ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣਗੇ। ਜਿਹੜੇ ਅਧਿਆਪਕ ਆਊਟਸੋਰਸ ਜਾਂ ਠੇਕੇ ‘ਤੇ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ।
Also Read : ਖੇਤ ਮਜ਼ਦੂਰ ਜੱਥੇਬੰਦੀਆਂ ਨਾਲ ਸੀ.ਐੱਮ. ਚੰਨੀ ਕਰਨਗੇ ਮੀਟਿੰਗ
ਇਸ ਤੋਂ ਇਲਾਵਾ ਅਧਿਆਪਕਾਂ (Teachers) ਦੀ ਉਨ੍ਹਾਂ ਦੀ ਇੱਛਾ ਅਨੁਸਾਰ ਉਨ੍ਹਾਂ ਦੇ ਘਰਾਂ ਦੇ ਨੇੜੇ ਤਬਾਦਲੇ ਕੀਤੇ ਜਾਣਗੇ। ਤਬਾਦਲਾ ਨੀਤੀ ਪਾਰਦਰਸ਼ੀ ਹੋਵੇਗੀ। ਅਧਿਆਪਕ ਸਿਰਫ ਪੜ੍ਹਾਉਣ ਦਾ ਕੰਮ ਕਰਨਗੇ, ਸਾਰੇ ਗੈਰ-ਅਧਿਆਪਕ ਕੰਮ ਵਾਪਸ ਲਏ ਜਾਣਗੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਹੋਰ ਵੱਡੇ ਅਦਾਰਿਆਂ ਵਿੱਚ ਸਿਖਲਾਈ ਲਈ ਭੇਜਿਆ ਜਾਵੇਗਾ। ਅਧਿਆਪਕਾਂ ਦੀਆਂ ਤਰੱਕੀਆਂ ਸਮੇਂ ਸਿਰ ਕੀਤੀਆਂ ਜਾਣਗੀਆਂ। ਸਾਰੇ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਕਦ ਰਹਿਤ ਸਿਹਤ ਬੀਮਾ ਮੁਹੱਈਆ ਕਰਵਾਇਆ ਜਾਵੇਗਾ।



