ਕੇਜਰੀਵਾਲ ਦਾ ਵੱਡਾ ਬਿਆਨ, ਪੰਜਾਬ CM Candidate ਲਈ ਦਿੱਤਾ ਸੰਕੇਤ

ਅੰਮ੍ਰਿਤਸਰ (ਬਿਊਰੋ)- ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਬਣੀ ਐੱਸ.ਆਈ.ਟੀ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਅਰਵਿੰਦ ਕੇਜਰੀਵਾਲ ਵਲੋਂ…

ਅੰਮ੍ਰਿਤਸਰ (ਬਿਊਰੋ)- ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਬਣੀ ਐੱਸ.ਆਈ.ਟੀ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਅਰਵਿੰਦ ਕੇਜਰੀਵਾਲ ਵਲੋਂ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਚ ਪ੍ਰੈੱਸ ਕਾਨਫਰੰਸ ਵਿਚ ਐਲਾਨ ਕੀਤਾ ਗਿਆ। ਇਸ ਦੌਰਾਨ ਕੁੰਵਰ ਵਿਜੇ ਪ੍ਰਤਾਪ ਨੇ ਪੂਰੀ ਪਾਰਟੀ ਦਾ ਧੰਨਵਾਦ ਕੀਤਾ। ਇਸ ਨਾਲ ਹੀ ਉਨ੍ਹਾਂ ਨੇ ਬੇਅਦਬੀ ਮਾਮਲੇ ‘ਤੇ ਕਿਹਾ ਕਿ ਜੇਕਰ ਬੇਅਦਬੀ ਮਾਮਲੇ ਵਿਚ ਇਨਸਾਫ ਨਹੀਂ ਮਿਲਿਆ ਤਾਂ ਆਮ ਆਦਮੀ ਨੂੰ ਕੀ ਇਨਸਾਫ਼ ਮਿਲੇਗਾ। ਅਰਵਿੰਦ ਕੇਜਰੀਵਾਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਸਿੱਖ ਹੀ ਹੋਵੇਗਾ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਦੀ ਕਦਰ ਕਰਦੇ ਹਨ।

Kejriwal Announces Rs 50,000 Ex-Gratia for COVID Victims and Other Relief  Measures

Read this- ਪੰਜਾਬ ਦੌਰੇ ‘ਤੇ ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ, ਪਾਰਟੀ ਵਰਕਰਾਂ ਨੇ ਕੀਤਾ ਸਵਾਗਤ

ਉਨ੍ਹਾਂ ਕਿਹਾ ਕਿ ਪੰਜਾਬ ਦੀ ਦਸ਼ਾ ਤੇ ਦਿਸ਼ਾ ਬਦਲਾਂਗੇ,ਪੰਜਾਬ ਦੇ ਲੋਕ ਬਦਲਾਵ ਚਾਹੁੰਦੇ ਹਨ। ਪੰਜਾਬ ਵਿਚ ਇਸ ਵੇਲੇ ਸਭ ਤੋਂ ਮਹਿੰਗੀ ਬਿਜਲੀ ਹੈ ਜਿਸ ਕਾਰਣ ਪੰਜਾਬ ਦੀ ਜਨਤਾ ਨੂੰ ਵਾਧੂ ਦਾ ਬੋਝ ਸਹਿਣਾ ਪੈ ਰਿਹਾ ਹੈ। ਪੰਜਾਬ ਦੇ ਲੋਕ ਮੁਫਤ ਬਿਜਲੀ ਚਾਹੁੰਦੇ ਹਨ। ਬਰਗਾੜੀ ਕਾਂਡ ‘ਤੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਆਪ ਦੀ ਸਰਕਾਰ ਆਉਣ ‘ਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਜੋ ਕੰਮ ਕਾਂਗਰਸ ਨੇ ਨਹੀਂ ਕੀਤਾ ਉਹ ਆਪ ਦੀ ਸਰਕਾਰ ਆਉਣ ‘ਤੇ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਲੋਕ ਕੁਰਸੀ ਲਈ ਕੁੱਤਿਆਂ-ਬਿੱਲਿਆਂ ਵਾਂਗ ਲੜ੍ਹ ਰਹੇ ਹਨ। ਪੰਜਾਬ ਦੀ ਦੂਜੀ ਪਾਰਟੀ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੀ ਹੈ। ਕੇਜਰੀਵਾਲ, ਪੰਜਾਬ ਦੀ ਤੀਜੀ ਪਾਰਟੀ ਨੂੰ ਲੋਕ ਮੁਹੱਲੇ ਵਿਚ ਵੜ੍ਹਨ ਨਹੀਂ ਦਿੰਦੇ। ਇਸ ਤੋਂ ਇਲਾਵਾ ਬਰਗਾੜੀ ਦੇ ਮਾਸਟਰ ਮਾਈਂਡ ਖੁਲ੍ਹੇਆਮ ਘੁੰਮ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇਤਾਵਾਂ ਦੀ ਪਾਰਟੀ ਨਹੀਂ ਹੈ। ਸਾਨੂੰ ਰਾਜਨੀਤੀ ਕਰਨੀ ਨਹੀਂ ਆਉਂਦੀ,ਅਸੀ ਸਮਾਜ ਲਈ ਆਏ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਬਰਗਾੜੀ ਦੇ ਮਾਸਟਰ ਮਾਇੰਡ ਨੂੰ ਸਜਾ ਦਿਵਾਵਾਂਗੇ।

Kejriwal inducts former Punjab ex-IG Kunwar Vijay into AAP - Hindustan Times

Read this- ਅੰਮ੍ਰਿਤਸਰ ‘ਚ ਲੱਗੇ ‘Kejriwal Go Back’ ਦੇ  ਪੋਸਟਰ, ਲਿਖਿਆ ‘ਪਹਿਲਾਂ ਦਿੱਲੀ ਸੁਧਾਰੋ, ਫਿਰ ਪੰਜਾਬ ਵੱਲ ਆਓ’
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਗਿਆ, ਜਿਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਦੀ ਧਰਤੀ ਤੋਂ ਰੈਵੂਲੇਸ਼ਨ ਦੀ ਸ਼ੁਰੂਆਤ ਹੋਵੇਗੀ ਅਤੇ ਲੋਕਾਂ ਦੀ ਪਾਵਰ ਲੋਕਾਂ ਕੋਲ ਰਹੇਗੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਸਲ ਰਾਜਨੀਤੀ ਦੀ ਸ਼ੁਰੂਆਤ ਕਰਨ ਆਏ ਹਾਂ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਪੰਜਾਬ ਵਿਚ ਹਰ ਪਾਸੇ ਰਹੇਗੀ ਖੁਸ਼ਹਾਲੀ ਰਹੇਗੀ ਅਤੇ ਸਭ ਨੂੰ ਇਨਸਾਫ਼ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਵਾਂਗਾ ਅਤੇ ਇਹ ਵੀ ਦਸਾਂਗੇ ਕਿ ਕੀ ਹੁੰਦੀ ਹੈ ਰਾਜਨੀਤੀ।

Leave a Reply

Your email address will not be published. Required fields are marked *