ਖੇਤੀ ਕਾਨੂੰਨ ਰੱਦ ਹੋਣ ‘ਤੇ ਬੋਲੇ ਕੇਜਰੀਵਾਲ, ਕਿਹਾ- ‘ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ ਕਿਸਾਨ ਅੰਦੋਲਨ’

ਨਵੀਂ ਦਿੱਲੀ  : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਸਰਕਾਰ ਦੇ ਐਲਾਨ ਦਾ ਸਵਾਗਤ ਕੀਤਾ…

ਨਵੀਂ ਦਿੱਲੀ  : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਸਰਕਾਰ ਦੇ ਐਲਾਨ ਦਾ ਸਵਾਗਤ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਨ੍ਹਾਂ ਵਿਵਾਦਤ ਕਾਨੂੰਨਾਂ ਦਾ ਵਿਰੋਧ ਕਰਦਿਆਂ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੀ ‘ਸ਼ਹਾਦਤ’ ਅਮਰ ਰਹੇਗੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਜਯੰਤੀ ਦੇ ਮੌਕੇ ‘ਤੇ ਰਾਸ਼ਟਰ ਨੂੰ ਆਪਣੇ ਸੰਬੋਧਨ ‘ਚ ਐਲਾਨ ਕੀਤਾ ਸੀ ਕਿ ਕੇਂਦਰ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।

Also Read : PM ਮੋਦੀ ਤੋਂ ਨਾਰਾਜ਼ ਹੋਈ ਕੰਗਨਾ ਰਨੌਤ ! ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਦੱਸਿਆ ਸ਼ਰਮਨਾਕ ਕਦਮ

ਕੇਜਰੀਵਾਲ ਨੇ ਟਵੀਟ ਕੀਤਾ, ‘ਪ੍ਰਕਾਸ਼ ਦਿਵਸ ‘ਤੇ ਅੱਜ ਕਿੰਨੀ ਵਧੀਆ ਖ਼ਬਰ ਹੈ। ਤਿੰਨੋਂ ਕਾਨੂੰਨ ਰੱਦ ਕਰ ਦਿੱਤੇ ਗਏ। 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਸਨ। ਉਨ੍ਹਾਂ ਦੀ ਸ਼ਹਾਦਤ ਅਮਰ ਰਹੇਗੀ। ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਕਿਵੇਂ ਇਸ ਦੇਸ਼ ਦੇ ਕਿਸਾਨਾਂ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਕਿਸਾਨੀ ਤੇ ਕਿਸਾਨੀ ਨੂੰ ਬਚਾਇਆ ਸੀ। ਮੇਰੇ ਦੇਸ਼ ਦੇ ਕਿਸਾਨਾਂ ਨੂੰ ਮੇਰਾ ਸਲਾਮ। ਇਸਦੇ ਨਾਲ ਹੀ ਉਨ੍ਹਾਂ ਨੇ ਰਾਣੀ ਲਕਸ਼ਮੀ ਬਾਈ ਨੂੰ ਵੀ ਸ਼ਰਧਾਂਨਜ਼ਲੀ ਭੇਟ ਕੀਤੀ।

ਕਿਸਾਨਾਂ ਦੇ ਪਰਿਵਾਰਾਂ ਤੋਂ ਮੁਆਫ਼ੀ ਮੰਗੇ ਸਰਕਾਰ : ਮਨੀਸ਼ ਸਿਸੋਦੀਆ
ਇਸ ਤੋਂ ਇਲਾਵਾ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਵੀ ਐਗਰੀਕਲਚਰ ਐਕਟ ਨੂੰ ਵਾਪਸ ਲੈਣ ‘ਤੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, ‘ਸਰਕਾਰ ਨੂੰ ਉਨ੍ਹਾਂ ਸਾਰੇ ਕਿਸਾਨ ਪਰਿਵਾਰਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ, ਜਿਨ੍ਹਾਂ ਨੇ ਇਸ ਅੰਦੋਲਨ ਕਾਰਨ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ। ਇਹ ਭਾਜਪਾ ਦੇ ਉਹ ਲੋਕ ਸਨ ਜਿਨ੍ਹਾਂ ਨੇ ਕਿਸਾਨਾਂ ਨੂੰ ਅੱਤਵਾਦੀ ਕਿਹਾ ਸੀ। ਸਰਕਾਰ ਵੱਲੋਂ ਇੱਕ ਸਾਲ ਤੱਕ ਕਿਸਾਨਾਂ ਨਾਲ ਅਜਿਹਾ ਸਲੂਕ ਕਰਨਾ ਗਲਤ ਸੀ।

Also Read : ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਫੇਸਲੇ ‘ਤੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ

 ਭਗਵੰਤ ਮਾਨ ਨੇ ਫੇਸਬੁਕ ਪੋਸਟ ਰਾਹੀ ਦਿੱਤੀ ਵਧਾਈ  

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਤਿੰਨੋਂ ਕਿਸਾਨੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪੋਸਟ ਸ਼ੇਅਰ ਕਰਕੇ ਭਗਵੰਤ ਮਾਨ ਨੇ ਕਿਸਾਨਾਂ ਨੂੰ ਲਿਖਿਆ, ਅਣਥੱਕ ਸੰਘਰਸ਼ ਦੀ ਜਿੱਤ, ਬਹੁਤ ਬਹੁਤ ਵਧਾਈਆਂ।

Leave a Reply

Your email address will not be published. Required fields are marked *