ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸੰਗਰੂਰ ਵਿੱਚ ਪੁਲਿਸ ਨੇ ਇਕ ਖਾਲਿਸਤਾਨ ਗਦਰ ਫੋਰਸ ਦੇ ਇਕ ਮੈਂਬਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਗਸ਼ਤ ਦੇ ਦੌਰਾਨ ਨਾਕੇਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਹੀ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਜੋ ਖਾਲਿਸਤਾਨੀ ਗਦਰ ਫੋਰਸ ਦਾ ਮੈਂਬਰ ਦੱਸਿਆ ਜਾ ਰਿਹਾ ਹੈ।
ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤਾ ਗਿਆ ਵਿਅਕਤੀ ਖਾਲਿਤਸਾਨੀ ਗਤੀਵਿਧੀਆ ਵਿੱਚ ਸਾਮਿਲ ਸੀ। ਫਿਲਹਾਲ ਪੁਲਿਸ ਗ੍ਰਿਫਤਾਰ ਕੀਤੇ ਗਏ ਵਿਅਕਤੀ ਨਾਲ ਪੁੱਛਗਿੱਛ ਕਰ ਰਹੀ ਹੈ।


