ਜਲੰਧਰ ‘ਚ ਖਾਲਿਸਤਾਨੀ ਦਹਿਸ਼ਤਗਰਦ ਕਾਬੂ, ਨੇਪਾਲ ਰਾਹੀਂ ਭਾਰਤ ‘ਚ ਹੋਇਆ ਸੀ ਦਾਖਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਚ ਕਾਂਊਟਰ ਇੰਟੈਲੀਜੈਂਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਾਂਊਟਰ ਇੰਟੈਲੀਜੈਂਸ ਦੀ ਟੀਮ ਨੇ ਖਾਲਿਸਤਾਨੀ ਦਹਿਸ਼ਤਗਰਦ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਚ ਕਾਂਊਟਰ ਇੰਟੈਲੀਜੈਂਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਾਂਊਟਰ ਇੰਟੈਲੀਜੈਂਸ ਦੀ ਟੀਮ ਨੇ ਖਾਲਿਸਤਾਨੀ ਦਹਿਸ਼ਤਗਰਦ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਦੀ ਪਛਾਣ ਅਮਰੀਕ ਸਿੰਘ ਉਰਫ ਮੰਗਾ ਵੱਜੋਂ ਹੋਈ ਹੈ। ਕਿਹਾ ਜਾ ਰਿਹਾ ਹੈ ਕਿ ਅਮਰੀਕ ਸਿੰਘ ਕਾਫੀ ਸਮੇਂ ਤੋਂ ਖਾਲਿਸਤਾਨ ਕਮਾਂਡੋ ਫੋਰਸ ਤੇ ਖਾਲਿਸਤਾਨ ਜਿੰਦਾਬਾਦ ਫੋਰਸ ਦੇ ਨਾਲਸੰਬਧਿਤ ਹੈ।

arrested

ਇਹਨਾਂ ਹੀ ਨਹੀਂ ਗ੍ਰਿਫਤਾਰ ਕੀਤਾ ਗਿਆ ਆਰੋਪੀ ਸਾਲ 2006 ਚ ਜਲੰਧਰ ਬੱਸ ਸਟੈਂਡ ਤੇ ਬੰਬ ਧਮਾਕਿਆਂ ਚ ਸ਼ਾਮਿਲ ਸੀ। ਮਿਲੀ ਜਾਣਕਾਰੀ ਅਨੁਸਾਰ ਇਹ ਆਰੋਪੀ ਯੂਗਾਂਡਾ ਵਾਸੀ ਮੁਲਜ਼ਮ ਨੇਪਾਲ ਰਾਹੀਂ ਭਾਰਤ ਚ ਦਾਖਲ ਹੋਇਆ ਸੀ। ਇਸ ਤੋਂ ਬਾਅਦ ਭਾਰਤ ਪਿਛਲੇ ਦੋ ਸਾਲਾਂ ਤੋਂ ਗੈਰ ਕਾਨੂੰਨੀ ਤਰੀਕੇ ਦੇ ਨਾਲ ਰਹਿ ਰਿਹਾ ਸੀ। ਫਿਲਹਾਲ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *