ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਦੀਆਂ ਰੌਣਕਾਂ; ਵਿਸਾਖੀ ਮੇਲੇ ਦਾ ਹੋਇਆ ਸ਼ਾਨਦਾਰ ਆਗਾਜ਼

ਤਲਵੰਡੀ ਸਾਬੋ: ਸਿੱਖ ਇਤਿਹਾਸ ਦੇ ਸਭ ਤੋਂ ਮਹੱਤਵਪੂਰਨ ਦਿਹਾੜੇ ‘ਖਾਲਸਾ ਸਾਜਨਾ ਦਿਵਸ’ ਅਤੇ ਵਿਸਾਖੀ ਦੇ ਪਵਿੱਤਰ ਮੇਲੇ ਦੀ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ…

ਸਿੱਖ ਇਤਿਹਾਸ ਦੇ ਸਭ ਤੋਂ ਮਹੱਤਵਪੂਰਨ ਦਿਹਾੜੇ ‘ਖਾਲਸਾ ਸਾਜਨਾ ਦਿਵਸ’ ਅਤੇ ਵਿਸਾਖੀ ਦੇ ਪਵਿੱਤਰ ਮੇਲੇ ਦੀ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ

ਤਲਵੰਡੀ ਸਾਬੋ: ਸਿੱਖ ਇਤਿਹਾਸ ਦੇ ਸਭ ਤੋਂ ਮਹੱਤਵਪੂਰਨ ਦਿਹਾੜੇ ‘ਖਾਲਸਾ ਸਾਜਨਾ ਦਿਵਸ’ ਅਤੇ ਵਿਸਾਖੀ ਦੇ ਪਵਿੱਤਰ ਮੇਲੇ ਦੀ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੁਰੂਆਤ ਹੋ ਗਈ ਹੈ। ਸਾਲ 1699 ਦੀ ਵਿਸਾਖੀ ਵਾਲੇ ਦਿਨ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਪਾਨ ਕਰਵਾ ਕੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ, ਜਿਸ ਦੀ ਯਾਦ ਵਿੱਚ ਅੱਜ ਸਮੁੱਚੀ ਸਿੱਖ ਸੰਗਤ ਗੁਰੂ ਘਰਾਂ ਵਿੱਚ ਨਤਮਸਤਕ ਹੋ ਰਹੀ ਹੈ।

ਸੰਗਤਾਂ ਦਾ ਉਮੜਿਆ ਸੈਲਾਬ

ਮੇਲੇ ਦੇ ਪਹਿਲੇ ਦਿਨ ਹੀ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਤਲਵੰਡੀ ਸਾਬੋ ਪਹੁੰਚ ਰਹੀਆਂ ਹਨ। ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਸੰਗਤਾਂ ਦੀ ਸਹੂਲਤ ਲਈ ਥਾਂ-ਥਾਂ ‘ਤੇ ਗੁਰੂ ਦੇ ਲੰਗਰ ਅਟੂਟ ਵਰਤ ਰਹੇ ਹਨ। ਦੂਰ-ਦੂਰ ਤੋਂ ਆਈਆਂ ਸੰਗਤਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਅਤੇ ਖਾਲਸੇ ਦੇ ਜਨਮ ਦਿਹਾੜੇ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਇੱਥੇ ਪਹੁੰਚੇ ਹਨ।

ਨਿਹੰਗ ਸਿੰਘਾਂ ਦਾ ‘ਮਹੱਲਾ’ ਹੋਵੇਗਾ ਖ਼ਾਸ ਖਿੱਚ ਦਾ ਕੇਂਦਰ

ਇਹ ਵਿਸਾਖੀ ਮੇਲਾ ਲਗਾਤਾਰ ਤਿੰਨ ਦਿਨ ਤੱਕ ਚੱਲੇਗਾ। ਮੇਲੇ ਦੇ ਆਖ਼ਰੀ ਦਿਨ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਯਾਨੀ ਨਿਹੰਗ ਸਿੰਘਾਂ ਵੱਲੋਂ ਭਾਰੀ ਉਤਸ਼ਾਹ ਨਾਲ ‘ਮਹੱਲਾ’ ਕੱਢਿਆ ਜਾਵੇਗਾ। ਇਸ ਦੌਰਾਨ ਨਿਹੰਗ ਸਿੰਘ ਘੋੜਸਵਾਰੀ ਦੇ ਜੌਹਰ ਦਿਖਾਉਣਗੇ ਅਤੇ ਗੱਤਕੇ ਦੇ ਕਰਤੱਬਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਮਹੱਲੇ ਵਿੱਚ ਵੱਡੀ ਗਿਣਤੀ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਨਿਹੰਗ ਸਿੰਘ ਸ਼ਾਮਲ ਹੋਣਗੇ, ਜੋ ਇਸ ਮੇਲੇ ਦੀ ਸ਼ਾਨ ਨੂੰ ਚਾਰ-ਚੰਨ ਲਗਾਉਣਗੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਪਾਸ: ਦੋਸ਼ੀਆਂ ਨੂੰ ਹੋਵੇਗੀ ਉਮਰਕੈਦ; CM ਮਾਨ ਨੇ ਵਿਰੋਧੀਆਂ ਨੂੰ ਘੇਰਿਆ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *