Khamano Enccounter : ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਜ਼ਬਰਦਸਤ ਮੁਠਭੇੜ: ਫ਼ਿਰੌਤੀ ਮੰਗਣ ਵਾਲੇ ਦੋਵੇਂ ਮੁਲਜ਼ਮ ਅਤੇ ਇੱਕ ਮੁਲਾਜ਼ਮ ਜ਼ਖ਼ਮੀ

ਖਮਾਣੋ :  ਪੰਜਾਬ ਦੇ ਖਮਾਣੋ ਇਲਾਕੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਦੁਕਾਨਦਾਰਾਂ ਅਤੇ ਕਈ ਪ੍ਰਮੁੱਖ ਵਿਅਕਤੀਆਂ ਨੂੰ ਧਮਕੀਆਂ ਦੇ ਕੇ ਫ਼ਿਰੌਤੀਆਂ ਮੰਗਣ ਦੀਆਂ ਘਟਨਾਵਾਂ ਲਗਾਤਾਰ…

ਖਮਾਣੋ :  ਪੰਜਾਬ ਦੇ ਖਮਾਣੋ ਇਲਾਕੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਦੁਕਾਨਦਾਰਾਂ ਅਤੇ ਕਈ ਪ੍ਰਮੁੱਖ ਵਿਅਕਤੀਆਂ ਨੂੰ ਧਮਕੀਆਂ ਦੇ ਕੇ ਫ਼ਿਰੌਤੀਆਂ ਮੰਗਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਸਨ। ਪੁਲਿਸ ਪ੍ਰਸ਼ਾਸਨ ਨੇ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਲਜ਼ਮਾਂ ਦੀ ਭਾਲ ਤੇਜ਼ ਕਰ ਦਿੱਤੀ ਸੀ। ਤਕਨੀਕੀ ਸਹਾਇਤਾ ਅਤੇ ਫ਼ੋਨ ਨੰਬਰਾਂ ਨੂੰ ਟਰੇਸ ਕਰਨ ਤੋਂ ਬਾਅਦ ਪੁਲਿਸ ਨੇ ਇਸ ਗਿਰੋਹ ਦੇ ਮੁੱਖ ਦੋਸ਼ੀ ਅਜੀਤ ਸਿੰਘ ਅਤੇ ਉਸ ਦੇ ਸਾਥੀ ਅਮਨਪ੍ਰੀਤ ਸਿੰਘ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।

ਹਥਿਆਰ ਬਰਾਮਦਗੀ ਦੌਰਾਨ ਹੋਈ ਪੁਲਿਸ ਉੱਤੇ ਫ਼ਾਇਰਿੰਗ

ਐੱਸ.ਐੱਸ.ਪੀ. ਫ਼ਤਹਿਗੜ੍ਹ ਸਾਹਿਬ ਸ਼ੁਭਮ ਅਗਰਵਾਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 12 ਬੋਰ ਦਾ ਦੇਸੀ ਕੱਟਾ ਅਤੇ ਹੋਰ ਹਥਿਆਰ ਬਰਾਮਦ ਕਰਨ ਲਈ ਪੁਲਿਸ ਪਾਰਟੀ ਉਨ੍ਹਾਂ ਨੂੰ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਤੋਂ ਸੰਘੋਲ ਨੂੰ ਜਾਂਦੇ ਲਿੰਕ ਰੋਡ ਨੇੜੇ ਥਾਂ ‘ਤੇ ਲੈ ਕੇ ਗਈ ਸੀ। ਜਦੋਂ ਪੁਲਿਸ ਹਥਿਆਰ ਬਰਾਮਦ ਕਰਵਾ ਰਹੀ ਸੀ, ਤਾਂ ਬਦਮਾਸ਼ਾਂ ਨੇ ਪੁਲਿਸ ਟੀਮ ‘ਤੇ ਜਾਨੋਂ ਮਾਰਨ ਦੀ ਨੀਅਤ ਨਾਲ ਅਚਾਨਕ ਫ਼ਾਇਰਿੰਗ ਸ਼ੁਰੂ ਕਰ ਦਿੱਤੀ।

ਪੁਲਿਸ ਦੀ ਜਵਾਬੀ ਕਾਰਵਾਈ ਅਤੇ ਮੁਠਭੇੜ ਦਾ ਅੰਤ

ਇਸ ਅਚਾਨਕ ਹੋਏ ਹਮਲੇ ਦੌਰਾਨ ਇੱਕ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਸੁਰੱਖਿਆ ਅਤੇ ਬਚਾਅ ਲਈ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫ਼ਾਇਰਿੰਗ ਵਿੱਚ ਇੱਕ ਬਦਮਾਸ਼ ਦੇ ਪੈਰ ਵਿੱਚ ਗੋਲੀ ਲੱਗ ਗਈ, ਜਦਕਿ ਦੂਜਾ ਮੁਲਜ਼ਮ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਦੌਰਾਨ ਡਿੱਗ ਕੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਜ਼ਖ਼ਮੀ ਬਦਮਾਸ਼ਾਂ ਅਤੇ ਜ਼ਖ਼ਮੀ ਮੁਲਾਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਖਮਾਣੋ ਵਿਖੇ ਦਾਖ਼ਲ ਕਰਵਾ ਦਿੱਤਾ ਹੈ।

ਜਿਮ ਟਰੇਨਰ ਅਤੇ ਪੁਰਾਣੇ ਅਪਰਾਧੀ ਦਾ ਗਠਜੋੜ

ਪੜਤਾਲ ਦੌਰਾਨ ਇਹ ਹੈਰਾਨ ਕਰਨ ਵਾਲਾ ਖ਼ੁਲਾਸਾ ਹੋਇਆ ਹੈ ਕਿ ਮੁਲਜ਼ਮ ਅਜੀਤ ਸਿੰਘ ਪਹਿਲਾਂ ਹੀ ਪਟਿਆਲਾ ਜੇਲ੍ਹ ਵਿੱਚੋਂ ਜ਼ਮਾਨਤ ‘ਤੇ ਬਾਹਰ ਆਇਆ ਸੀ ਅਤੇ ਉਸ ਵਿਰੁੱਧ ਕਤਲ ਦੀ ਕੋਸ਼ਿਸ਼ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ। ਉਸ ਦਾ ਸਾਥੀ ਅਮਨਪ੍ਰੀਤ ਸਿੰਘ ਖਮਾਣੋ ਵਿਖੇ ਇੱਕ ਜਿਮ ਵਿੱਚ ਟ੍ਰੇਨਰ ਵਜੋਂ ਕੰਮ ਕਰਦਾ ਸੀ, ਜਿੱਥੇ ਅਜੀਤ ਸਿੰਘ ਟ੍ਰੇਨਿੰਗ ਕਰਨ ਆਉਂਦਾ ਸੀ ਅਤੇ ਦੋਵਾਂ ਦੀ ਦੋਸਤੀ ਹੋ ਗਈ। ਇਹ ਦੋਵੇਂ ਬਿਨਾਂ ਮਿਹਨਤ ਤੋਂ ਰਾਤੋ-ਰਾਤ ਅਮੀਰ ਬਣਨ ਦੇ ਲਾਲਚ ਵਿੱਚ ਸ਼ਹਿਰ ਦੇ ਅਮੀਰ ਲੋਕਾਂ ਅਤੇ ਦੁਕਾਨਦਾਰਾਂ ਦੀ ਰੇਕੀ ਕਰਕੇ ਫ਼ਿਰੌਤੀਆਂ ਮੰਗਣ ਦੀਆਂ ਸਾਜ਼ਿਸ਼ਾਂ ਘੜਦੇ ਸਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Horrific road accident on Morinda-Sirhind Road: ਸਕਾਰਪੀਓ ਦੀ ਟੱਕਰ ਨਾਲ ਈ-ਰਿਕਸ਼ਾ ਸਵਾਰ ਔਰਤ ਸਮੇਤ ਦੋ ਦੀ ਮੌਤ, ਕਈ ਜ਼ਖ਼ਮੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *