ਕਿਲਾ ਰਾਏਪੁਰ ਖੇਡਾਂ ਦਾ ਆਗਾਜ਼ 30 ਜਨਵਰੀ ਤੋਂ: ਇਸ ਵਾਰ ਖਿੱਚ ਦਾ ਕੇਂਦਰ ਬਣਨਗੀਆਂ ‘ਬੈਲ ਗੱਡੀਆਂ ਦੀਆਂ ਦੌੜਾਂ’

ਲੁਧਿਆਣਾ: ਪੰਜਾਬ ਦੇ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਪ੍ਰਸਿੱਧ ‘ਕਿਲਾ ਰਾਏਪੁਰ ਖੇਡਾਂ’ ਇਸ ਵਾਰ 30 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। 1 ਫਰਵਰੀ ਤੱਕ…

Kila Raipur Games

ਲੁਧਿਆਣਾ: ਪੰਜਾਬ ਦੇ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਪ੍ਰਸਿੱਧ ‘ਕਿਲਾ ਰਾਏਪੁਰ ਖੇਡਾਂ’ ਇਸ ਵਾਰ 30 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। 1 ਫਰਵਰੀ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਵਿੱਚ ਸਭ ਤੋਂ ਵੱਡੀ ਖ਼ਬਰ ਇਹ ਹੈ ਕਿ ਲੰਬੇ ਸਮੇਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ਾਮਿਲ ਕੀਤਾ ਗਿਆ ਹੈ। ਪ੍ਰਸ਼ਾਸਨ ਅਤੇ ਪ੍ਰਬੰਧਕਾਂ ਨੇ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਬੈਲ ਗੱਡੀਆਂ ਦੀਆਂ ਦੌੜਾਂ ਲਈ 2 ਲੱਖ ਦਾ ਇਨਾਮ 

ਖੇਡ ਪ੍ਰਬੰਧਕਾਂ ਅਨੁਸਾਰ, ਬੈਲ ਗੱਡੀਆਂ ਦੀਆਂ ਦੌੜਾਂ ਪਹਿਲੇ ਦਿਨ ਤੋਂ ਹੀ ਸ਼ੁਰੂ ਹੋ ਜਾਣਗੀਆਂ, ਜਿਸ ਵਿੱਚ ਲਗਭਗ 100 ਟੀਮਾਂ ਦੇ ਹਿੱਸਾ ਲੈਣ ਦੀ ਉਮੀਦ ਹੈ। ਇਨ੍ਹਾਂ ਦੌੜਾਂ ਲਈ 2 ਲੱਖ ਰੁਪਏ ਦੀ ਇਨਾਮੀ ਰਾਸ਼ੀ ਰੱਖੀ ਗਈ ਹੈ। ਸੁਪਰੀਮ ਕੋਰਟ ਅਤੇ ਸਰਕਾਰ ਵੱਲੋਂ ਮਿਲੀ ਮਨਜ਼ੂਰੀ ਤੋਂ ਬਾਅਦ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਨੂੰ ਲੈ ਕੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਪ੍ਰਸ਼ਾਸਨ ਵੱਲੋਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਖੇਡਾਂ ਦੌਰਾਨ ਜਾਨਵਰਾਂ ਦੀ ਸੁਰੱਖਿਆ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ  ਮੌਕੇ ‘ਤੇ ਪਸ਼ੂ ਡਾਕਟਰਾਂ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਰਹਿਣਗੀਆਂ। ਕਿਸੇ ਵੀ ਜਾਨਵਰ ਨਾਲ ਬੇਰਹਿਮੀ ਜਾਂ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਸਾਰੇ ਦਿਸ਼ਾ-ਨਿਰਦੇਸ਼ ਸਪੱਸ਼ਟ ਕਰ ਦਿੱਤੇ ਗਏ ਹਨ।

ਇਨ੍ਹਾਂ ਨਿਯਮਾਂ ਦਾ ਰੱਖਣਾ ਹੋਵੇਗਾ ਖ਼ਾਸ ਧਿਆਨ

ਖੇਡਾਂ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਬੈਲ ਗੱਡੀਆਂ ਦੀਆਂ ਦੌੜਾਂ ਲਈ ਕੁੱਝ ਸਖ਼ਤ ਸ਼ਰਤਾਂ ਰੱਖੀਆਂ ਗਈਆਂ ਹਨ ਤਾਂ ਜੋ ਜਾਨਵਰਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ।  ਦੌੜ ਵਿੱਚ ਸ਼ਾਮਿਲ ਹੋਣ ਵਾਲਾ ਬੈਲ 3 ਸਾਲ ਤੋਂ ਘੱਟ ਉਮਰ ਦਾ ਨਹੀਂ ਹੋਣਾ ਚਾਹੀਦਾ। ਬੈਲ ਨੂੰ ਹਿੱਕਣ ਲਈ ਕਿਸੇ ਵੀ ਤਰ੍ਹਾਂ ਦੇ ਡੰਡੇ ਜਾਂ ਆਰ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਹੋਵੇਗੀ। ਜਾਨਵਰਾਂ ਨੂੰ ਕਿਸੇ ਵੀ ਤਰ੍ਹਾਂ ਦਾ ਨਸ਼ਾ ਜਾਂ ਉਤੇਜਕ ਪਦਾਰਥ ਦੇਣਾ ਸਖ਼ਤ ਮਨ੍ਹਾ ਹੈ।

ਸੱਭਿਆਚਾਰਕ ਅਤੇ ਹੋਰ ਖੇਡਾਂ ਦੀ ਪੇਸ਼ਕਾਰੀ

ਬੈਲ ਗੱਡੀਆਂ ਦੀਆਂ ਦੌੜਾਂ ਤੋਂ ਇਲਾਵਾ, ਕਿਲਾ ਰਾਏਪੁਰ ਦੀਆਂ ਰਵਾਇਤੀ ਖੇਡਾਂ, ਜਿਵੇਂ ਕਿ ਅਥਲੈਟਿਕਸ, ਮਾਰਸ਼ਲ ਆਰਟਸ ਅਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਹੋਰ ਵੰਨਗੀਆਂ ਵੀ ਖਿੱਚ ਦਾ ਕੇਂਦਰ ਰਹਿਣਗੀਆਂ। ਪ੍ਰਬੰਧਕਾਂ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਦਾ ਖੇਡ ਮੇਲਾ ਪਹਿਲਾਂ ਨਾਲੋਂ ਵੀ ਵਧੇਰੇ ਯਾਦਗਾਰੀ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ, 10 ਲੱਖ ਤੱਕ ਦਾ ਇਲਾਜ ਹੋਵੇਗਾ ਮੁਫ਼ਤ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *