ਜਲਾਲਾਬਾਦ: ਥਾਨਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਚਰਚਿਤ ਕਿਰਨ ਅਗਵਾ ਮਾਮਲੇ ਵਿੱਚ ਵੱਡਾ ਖੁਲਾਸਾ ਕਰਦਿਆਂ ਕਤਲ ਦੀ ਗੁੱਥੀ ਨੂੰ ਪੂਰੀ ਤਰ੍ਹਾਂ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਅਤੇ ਮ੍ਰਿਤਕਾ ਦੇ ਪ੍ਰੇਮੀ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਦੀ ਮੁਢਲੀ ਜਾਂਚ ਸਾਹਮਣੇ ਆਇਆ ਹੈ ਕਿ ਪਿਆਰ ਵਿੱਚ ਪਏ ਧੋਖੇ ਅਤੇ ਵਿਵਾਦ ਦੇ ਚਲਦਿਆਂ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਦਿੱਤਾ ਗਿਆ ਸੀ।
ਪ੍ਰੇਮੀ ਨੇ ਹੀ ਸਾਥੀਆਂ ਨਾਲ ਮਿਲ ਕੇ ਰਚੀ ਸੀ ਸਾਜ਼ਿਸ਼
ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਤਲਾਕਸ਼ੁਦਾ ਲੜਕੀ ਕਿਰਨ ਨੂੰ ਉਸਦੇ ਪ੍ਰੇਮੀ ਰਮਨ ਮਿੱਢਾ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਪਹਿਲਾਂ ਸਾਜ਼ਿਸ਼ ਤਹਿਤ ਅਗਵਾ ਕੀਤਾ ਸੀ। ਅਗਵਾ ਕਰਨ ਤੋਂ ਬਾਅਦ ਉਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀਆਂ ਨੇ ਸਬੂਤ ਮਿਟਾਉਣ ਦੀ ਨੀਅਤ ਨਾਲ ਕਿਰਨ ਦੀ ਲਾਸ਼ ਨੂੰ ਰਾਜਸਥਾਨ ਫੀਡਰ ਨਹਿਰ ਵਿੱਚ ਸੁੱਟ ਦਿੱਤਾ ਸੀ।
ਰਾਜਸਥਾਨ ਤੋਂ ਮਿਲੀ ਲਾਸ਼
ਪੁਲਿਸ ਨੇ ਤਕਨੀਕੀ ਅਤੇ ਮਨੁੱਖੀ ਸ੍ਰੋਤਾਂ ਦੀ ਮਦਦ ਨਾਲ ਕਾਰਵਾਈ ਕਰਦਿਆਂ ਰਾਜਸਥਾਨ ਦੇ ਜ਼ਿਲ੍ਹਾ ਹਨੂੰਮਾਨਗੜ੍ਹ ਅਧੀਨ ਪੈਂਦੇ ਲੱਖੋਵਾਲੀ ਹੈਡ ਤੋਂ ਕਿਰਨ ਦੀ ਲਾਸ਼ ਬਰਾਮਦ ਕਰ ਲਈ ਹੈ। ਲਾਸ਼ ਮਿਲਣ ਤੋਂ ਬਾਅਦ ਇਸ ਮਾਮਲੇ ਨੂੰ ਅਗਵਾ ਤੋਂ ਤਬਦੀਲ ਕਰਕੇ ਕਤਲ ਦੀਆਂ ਸਖ਼ਤ ਧਾਰਾਵਾਂ ਜੋੜ ਦਿੱਤੀਆਂ ਗਈਆਂ ਹਨ।
ਦੋ ਦੋਸ਼ੀ ਗ੍ਰਿਫ਼ਤਾਰ
ਇਸ ਮਾਮਲੇ ਵਿੱਚ ਪੁਲਿਸ ਨੇ ਮੁੱਖ ਦੋਸ਼ੀ ਰਮਨ ਮਿੱਢਾ ਅਤੇ ਉਸਦੇ ਸਾਥੀ ਸਾਗਰ ਕੰਬੋਜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾ ਸਕੇ। ਦੂਜੇ ਪਾਸੇ, ਇਸ ਕੇਸ ਵਿੱਚ ਨਾਮਜ਼ਦ ਦੋ ਹੋਰ ਦੋਸ਼ੀਆਂ—ਸੋਨੂੰ ਭਟੇਜਾ ਅਤੇ ਕਾਕੂ ਛਾਬੜਾ—ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਪੁਲਿਸ ਵੱਲੋਂ ਫਰਾਰ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਮਾਨਸਾ ‘ਚ ਦਰਦਨਾਕ ਹਾਦਸਾ: ਵਾਟਰ ਵਰਕਸ ਦੇ ਟੈਂਕ ‘ਚ ਡੁੱਬਣ ਨਾਲ ਮਾਂ ਅਤੇ ਦੋ ਮਾਸੂਮ ਬੱਚਿਆਂ ਦੀ ਮੌਤ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



