Chandigarh : ਕਿਸਾਨ ਮੋਰਚੇ ਨੂੰ ਪੰਜਾਬ ਸਰਕਾਰ ਨੇ ਦਿੱਤਾ ਮੀਟਿੰਗ ਦਾ ਸੱਦਾ

ਬਲਜਿੰਦਰ ਸਿੰਘ ਮਹੰਤ, ਚੰਡੀਗੜ੍ਹ: ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ‘ਤੇ ਬੈਠੇ ਸੰਯੁਕਤ ਕਿਸਾਨ ਮੋਰਚੇ ਨੂੰ ਪੰਜਾਬ ਸਰਕਾਰ ਨੇ ਮੀਟਿੰਗ ਦਾ ਸੱਦਾ ਦੇ ਦਿੱਤਾ ਹੈ। ਦੱਸ ਦਈਏ ਕਿ,…

ਬਲਜਿੰਦਰ ਸਿੰਘ ਮਹੰਤ, ਚੰਡੀਗੜ੍ਹ: ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ‘ਤੇ ਬੈਠੇ ਸੰਯੁਕਤ ਕਿਸਾਨ ਮੋਰਚੇ ਨੂੰ ਪੰਜਾਬ ਸਰਕਾਰ ਨੇ ਮੀਟਿੰਗ ਦਾ ਸੱਦਾ ਦੇ ਦਿੱਤਾ ਹੈ। ਦੱਸ ਦਈਏ ਕਿ, ਅੱਜ ਹੀ ਕਿਸਾਨਾਂ ਨੂੰ ਗਵਰਨਰ ਪੰਜਾਬ ਨੇ ਮੀਟਿੰਗ ਦਾ ਸਮਾਂ ਦਿੱਤਾ ਹੋਇਆ ਹੈ। ਗਵਰਨਰ ਪੰਜਾਬ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਮੀਟਿੰਗ ਲਈ ਸੱਦਾ ਦੇ ਦਿੱਤਾ ਹੈ।

ਅੱਜ ਦੁਪਹਿਰ 12 ਵਜੇ ਪੰਜਾਬ ਸਰਕਾਰ ਦੇ ਨਾਲ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ 12.00 ਵਜੇ ਪੰਜਾਬ ਭਵਨ ਵਿਖੇ ਹੋਵੇਗੀ, ਜਿਸ ਵਿਚ ਉਹਨਾਂ ਦੀਆਂ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਦੱਸ ਦਈਏ ਕਿ, ਮੀਟਿੰਗ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਵਲੋਂ ਸੱਦੀ ਗਈ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਸੂਬਾ ਸਰਕਾਰ ਕਿਸਾਨਾਂ ਦੇ ਹੱਕ ਵਿਚ ਕੋਈ ਅਹਿਮ ਫ਼ੈਸਲਾ ਲੈ ਸਕਦੀ ਹੈ। 

Leave a Reply

Your email address will not be published. Required fields are marked *