ਅੰਮ੍ਰਿਤਪਾਲ ਸਿੰਘ ਕਿਹੜੇ-ਕਿਹੜੇ ਮਾਮਲਿਆਂ ‘ਚ ਸੀ ਲੋੜੀਂਦਾ, ਜਾਣੋ

ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਐਤਵਾਰ ਦੀ ਚੜ੍ਹਦੀ ਸਵੇਰ ਪੁਲਿਸ ਨੇ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ।ਪੰਜਾਬ ਪੁਲਿਸ…

ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਐਤਵਾਰ ਦੀ ਚੜ੍ਹਦੀ ਸਵੇਰ ਪੁਲਿਸ ਨੇ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ।ਪੰਜਾਬ ਪੁਲਿਸ ਵਲੋਂ ਉਸਨੂੰ 36 ਦਿਨਾਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ 18 ਮਾਰਚ ਤੋਂ ਭਗੌੜਾ ਚੱਲ ਰਿਹਾ ਸੀ।

ਅਜਨਾਲਾ ਕਾਂਡ:-

ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ 23 ਫਰਵਰੀ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਹੰਗਾਮਾ ਕੀਤਾ। ਉਸ ਦੇ ਸਮਰਥਕਾਂ ਨੇ ਅਜਨਾਲਾ ਥਾਣੇ ‘ਤੇ ਹਮਲਾ ਕਰ ਦਿੱਤਾ ਸੀ। ਇਸ ਘਟਨਾ ‘ਚ 6 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। ਅੰਮ੍ਰਿਤਪਾਲ ਸਿੰਘ ਦਾ ਕਹਿਣਾ ਸੀ ਕਿ ਸਾਡੇ ਇਕ ਸਾਥੀ ਲਵਪ੍ਰੀਤ ਤੂਫਾਨ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ, ਉਹ ਬੇਕਸੂਰ ਹੈ। ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਨੇ ਧਮਕੀ ਦਿੱਤੀ ਸੀ ਕਿ ਜੇਕਰ ਉਸ ਦਾ ਨਾਂ ਐਫਆਈਆਰ ਵਿੱਚੋਂ ਨਾ ਹਟਾਇਆ ਗਿਆ, ਤਾਂ ਉਹ ਥਾਣੇ ਦਾ ਘਿਰਾਓ ਕਰਨਗੇ। ਬਾਅਦ ਵਿੱਚ ਪੁਲਿਸ ਨੇ ਅੰਮ੍ਰਿਤਪਾਲ ਦੇ ਕਰੀਬੀ ਨੂੰ ਰਿਹਾਅ ਕਰ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਪੁਲਿਸ ਨੇ ਐਕਸ਼ਨ ਪਲਾਨ ਤਿਆਰ ਕਰਕੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅੰਮ੍ਰਿਤਸਰ ‘ਚ ਕਿਉਂ ਹੋਇਆ ਹੰਗਾਮਾ:-

ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਖ਼ਿਲਾਫ਼ ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਵਾਸੀ ਵਰਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਅਗਵਾ ਕਰਨ ਅਤੇ ਕੁੱਟਮਾਰ ਕਰਨ ਦੇ ਇਲਜ਼ਾਮ ਹੇਠ ਕੇਸ ਦਰਜ ਕੀਤਾ ਸੀ। ਬਾਅਦ ‘ਚ ਪੁਲਿਸ ਨੇ ਅੰਮ੍ਰਿਤਪਾਲ ਦੇ ਕਰੀਬੀ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਉਸ ਤੋਂ ਬਾਅਦ ਤਲਵਾਰਾਂ ਅਤੇ ਹੋਰ ਹਥਿਆਰ ਲੈ ਕੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ਵਿੱਚ ਸਮਰਥਕ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿਚ ਦਾਖਲ ਹੋਇਆ। ਉਨ੍ਹਾਂ ਵੱਲੋਂ ਪੁਲਿਸ ਦੇ ਲਾਏ ਬੈਰੀਕੇਡ ਤੋੜ ਦਿੱਤੇ ਗਏ। 

Leave a Reply

Your email address will not be published. Required fields are marked *