ਜਾਣੋ ਕੀ ਰਹੇਗਾ ਮੌਸਮ ਦਾ ਮਿਜ਼ਾਜ: ਪਹਾੜਾਂ ਵਿੱਚ ਬਰਫ਼ਬਾਰੀ ਦੀ ਸੰਭਾਵਨਾ, ਮੈਦਾਨੀ ਇਲਾਕਿਆਂ ਵਿੱਚ ਵਧੇਗੀ ਤਪਸ਼

ਚੰਡੀਗੜ੍ਹ : ਉੱਤਰੀ ਭਾਰਤ ਵਿੱਚ ਮੌਸਮ ਤੇਜ਼ੀ ਨਾਲ ਕਰਵਟ ਲੈ ਰਿਹਾ ਹੈ। ਇੱਕ ਪਾਸੇ ਜਿੱਥੇ ਮੈਦਾਨੀ ਇਲਾਕਿਆਂ ਵਿੱਚ ਸੂਰਜ ਦੀ ਤਪਸ਼ ਵਧਣ ਕਾਰਨ ਤਾਪਮਾਨ ਉੱਪਰ…

ਉੱਤਰੀ ਭਾਰਤ ਵਿੱਚ ਮੌਸਮ ਤੇਜ਼ੀ ਨਾਲ ਕਰਵਟ ਲੈ ਰਿਹਾ ਹੈ। ਇੱਕ ਪਾਸੇ ਜਿੱਥੇ ਮੈਦਾਨੀ ਇਲਾਕਿਆਂ ਵਿੱਚ ਸੂਰਜ ਦੀ ਤਪਸ਼ ਵਧਣ ਕਾਰਨ ਤਾਪਮਾਨ ਉੱਪਰ ਜਾ ਰਿਹਾ ਹੈ

ਚੰਡੀਗੜ੍ਹ : ਉੱਤਰੀ ਭਾਰਤ ਵਿੱਚ ਮੌਸਮ ਤੇਜ਼ੀ ਨਾਲ ਕਰਵਟ ਲੈ ਰਿਹਾ ਹੈ। ਇੱਕ ਪਾਸੇ ਜਿੱਥੇ ਮੈਦਾਨੀ ਇਲਾਕਿਆਂ ਵਿੱਚ ਸੂਰਜ ਦੀ ਤਪਸ਼ ਵਧਣ ਕਾਰਨ ਤਾਪਮਾਨ ਉੱਪਰ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਇੱਕ ਨਵੀਂ ਮੌਸਮੀ ਹਲਚਲ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਅਨੁਸਾਰ, 26 ਫਰਵਰੀ ਤੋਂ ਇੱਕ ਕਮਜ਼ੋਰ ਪੱਛਮੀ ਵਿਘਨ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਪਹਾੜੀ ਰਾਜਾਂ ਵਿੱਚ ਦੇਖਿਆ ਜਾਵੇਗਾ।

ਪਹਾੜੀ ਇਲਾਕਿਆਂ ‘ਚ ਹਲਕੀ ਬਰਫ਼ਬਾਰੀ ਦੇ ਆਸਾਰ

26 ਤੋਂ 28 ਫਰਵਰੀ ਦੇ ਦਰਮਿਆਨ ਜੰਮੂ-ਕਸ਼ਮੀਰ, ਹਿਮਾਲਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉੱਚਾਈ ਵਾਲੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਜਾਂ ਬਰਫ਼ਬਾਰੀ ਹੋ ਸਕਦੀ ਹੈ। ਹਾਲਾਂਕਿ, ਇਹ ਵਿਘਨ ਕਾਫੀ ਕਮਜ਼ੋਰ ਹੈ, ਇਸ ਲਈ ਭਾਰੀ ਬਰਫ਼ਬਾਰੀ ਦੀ ਕੋਈ ਚੇਤਾਵਨੀ ਨਹੀਂ ਦਿੱਤੀ ਗਈ। ਉੱਤਰਾਖੰਡ ਦੇ ਉੱਤਰਕਾਸ਼ੀ, ਚਮੋਲੀ ਅਤੇ ਪਿਥੌਰਾਗੜ੍ਹ ਵਰਗੇ ਜ਼ਿਲ੍ਹਿਆਂ ਵਿੱਚ 3000 ਮੀਟਰ ਤੋਂ ਵੱਧ ਉੱਚਾਈ ਵਾਲੀਆਂ ਥਾਵਾਂ ‘ਤੇ ਹਲਕੀ ਹਲਚਲ ਹੋ ਸਕਦੀ ਹੈ, ਜਦਕਿ ਹਰਿਦੁਆਰ ਅਤੇ ਦੇਹਰਾਦੂਨ ਵਰਗੇ ਮੈਦਾਨੀ ਹਿੱਸਿਆਂ ਵਿੱਚ ਮੌਸਮ ਸਾਫ਼ ਰਹੇਗਾ ਅਤੇ ਧੁੱਪ ਖਿੜੀ ਰਹੇਗੀ।

ਹਿਮਾਚਲ ਵਿੱਚ ਵਧੀ ਗਰਮੀ

ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਸਾਫ਼ ਰਹਿਣ ਕਾਰਨ ਤਾਪਮਾਨ ਵਿੱਚ ਉਛਾਲ ਦੇਖਿਆ ਗਿਆ ਹੈ। ਸ਼ਿਮਲਾ, ਮਨਾਲੀ ਅਤੇ ਧਰਮਸ਼ਾਲਾ ਵਰਗੇ ਸੈਰ-ਸਪਾਟਾ ਸਥਾਨਾਂ ‘ਤੇ ਦੁਪਹਿਰ ਵੇਲੇ ਹਲਕੀ ਗਰਮੀ ਦਾ ਅਹਿਸਾਸ ਹੋਣ ਲੱਗਾ ਹੈ। ਪਹਾੜੀ ਇਲਾਕਿਆਂ ਵਿੱਚ ਪਾਰਾ 6 ਤੋਂ 15 ਡਿਗਰੀ ਦੇ ਵਿਚਕਾਰ ਹੈ, ਜਦਕਿ ਹੇਠਲੇ ਇਲਾਕਿਆਂ ਵਿੱਚ ਇਹ 28 ਡਿਗਰੀ ਤੱਕ ਪਹੁੰਚ ਗਿਆ ਹੈ।

ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਮੀਂਹ ਤੇ ਅਸਮਾਨੀ ਬਿਜਲੀ ਦਾ ਅਲਰਟ

ਸਿਰਫ਼ ਪਹਾੜ ਹੀ ਨਹੀਂ, ਸਗੋਂ ਭਾਰਤ ਦੇ ਕਈ ਹੋਰ ਹਿੱਸਿਆਂ ਵਿੱਚ ਵੀ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਪੂਰਬੀ ਭਾਰਤ 25 ਫਰਵਰੀ ਨੂੰ ਓਡੀਸ਼ਾ, ਪੱਛਮੀ ਬੰਗਾਲ ਅਤੇ ਝਾਰਖੰਡ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਅਤੇ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਮੱਧ ਪ੍ਰਦੇਸ਼, ਵਿਦਰਭ ਅਤੇ ਛੱਤੀਸਗੜ੍ਹ ਵਿੱਚ 25 ਅਤੇ 26 ਫਰਵਰੀ ਨੂੰ ਅਸਮਾਨੀ ਬਿਜਲੀ ਡਿੱਗਣ ਅਤੇ ਤੇਜ਼ ਆਂਧੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ  
Rabb Da Radio 3 ਦੀ ਪਹਿਲੀ ਝਲਕ ਰਿਲੀਜ਼: ਤਰਸੇਮ ਜੱਸੜ ਅਤੇ ਨਿਮਰਤ ਖਹਿਰਾ ਦੀ ਜੋੜੀ ਫਿਰ ਜਿੱਤੇਗੀ ਦਿਲ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *