ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈ ਖੁਰਦ ਨੇੜੇ ਸ਼ੁੱਕਰਵਾਰ ਤੜਕੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਟਾਟਾ ਏਸ ਅਤੇ ਟਰਾਲੇ ਵਿਚਕਾਰ ਭਿਆਨਕ ਟੱਕਰ ਹੋਈ। ਇਸ ਦੌਰਾਨ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌ.ਤ ਹੋ ਗਈ, ਜਦਕਿ 8 ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਹ ਸਾਰੇ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਰਹਿਣ ਵਾਲੇ ਹਨ, ਜੋ ਕਿ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿਖੇ ਇੱਕ ਧਾਰਮਿਕ ਸਥਾਨ ਉਤੇ ਮੱਥਾ ਟੇਕਣ ਤੋਂ ਬਾਅਦ ਟਾਟਾ ਏਸ ਗੱਡੀ ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸਨ। ਪੰਜਗਰਾਈਂ ਖੁਰਦ ਨੇੜੇ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਮ੍ਰਿਤਕਾਂ ਦੀ ਪਛਾਣ ਸੁਖਦੇਵ ਰਾਜ (38), ਲਵਪ੍ਰੀਤ (22), ਕਰਮਜੀਤ ਕੌਰ ਪਤਨੀ ਸੁਰੇਸ਼ ਕੁਮਾਰ (36), ਕਰਮਜੀਤ ਕੌਰ ਪਤਨੀ ਸੁਖਚੈਨ ਸਿੰਘ (35), ਦੀਪਕ ਕੁਮਾਰ (27) ਸ਼ਾਮਲ ਹਨ। ਸਾਰੇ ਮ੍ਰਿਤਕ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਰਹਿਣ ਵਾਲੇ ਹਨ। ਜ਼ਖਮੀਆਂ ਨੂੰ ਕੋਟਕਪੂਰਾ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ।
ਧਾਰਮਿਕ ਥਾਂ ਤੋਂ ਮੱਥਾ ਟੇਕ ਪਰਤਦਿਆਂ ਵਾਪਰਿਆ ਭਿਆਨਕ ਹਾਦ.ਸਾ, 5 ਲੋਕਾਂ ਦੀ ਮੌ.ਤ, ਟਾਟਾ ਏਸ ਦੇ ਉਡੇ ਪਰਖੱਚੇ,
ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈ ਖੁਰਦ ਨੇੜੇ ਸ਼ੁੱਕਰਵਾਰ ਤੜਕੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਟਾਟਾ ਏਸ ਅਤੇ ਟਰਾਲੇ ਵਿਚਕਾਰ ਭਿਆਨਕ ਟੱਕਰ ਹੋਈ। ਇਸ ਦੌਰਾਨ ਦੋ…
