ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਵਿਧਾਨਸਭਾ ਦੇ ਸਪੀਕਰ ਰਾਣਾ ਕੇਪੀ ਨੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਧਾਨਸਭਾ ਦੇ ਸਪੀਕਰ ਰਾਣਾ ਕੇਪੀ ਨੇ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ।
ਦੱਸਣਯੋਗ ਗੱਲ ਹੈ ਕਿ ਕੁਝ ਦਿਨ ਪਹਿਲਾ ਹੀ ਵਿਰੋਧੀ ਧੀਰ ਦੇ ਨੇਤਾ ਹਰਪਾਲ ਚੀਮਾ ਸੁਖਪਾਸ ਖਹਿਰਾ ਦੀ ਵਿਧਾਇਕੀ ਨੂੰ ਲੈਕੇ ਮਿਲੇ ਸੀ। ਉਹਨਾਂ ਨੇ ਇਸ ਦੌਰਾਨ ਕਿਹਾ ਸੀ ਕਿ ਸੁਖਪਾਲ ਖਹਿਰਾ ਨੇ ਪਾਰਟੀ ਤੋਂ ਅਸਤੀਫਾ ਦੇਕੇ ਆਪਣੀ ਅਲਗ ਪਾਰਟੀ ਬਣਾ ਲਈ ਹੈ ਜਿਸ ਕਾਰਨ ਉਹਨਾਂ ਦੀ ਵਿਧਾਇਕੀ ਨੂੰ ਰੱਦ ਕੀਤਾ ਜਾਵੇ। ਇਸ ਦੇ ਸੰਬੰਧ ਵਿੱਚ ਰਾਣਾ ਕੇਪੀ ਨੇ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ।

