ਨਸ਼ੇ ਦੇ ਮੁੱਦੇ ਤੇ ਕਾਂਗਰਸ ਖਿਲਾਫ ਆਵਾਜ ਉਠਾਉਣ ਵਾਲੇ ਕੁਲਬੀਰ ਜ਼ੀਰਾ ਨੂੰ ਪਾਰਟੀ ਨੇ ਕੀਤਾ ਸਸਪੈਂਡ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਵਿਧਾਇਕ ਕੁਲਬੀਰ ਜੀਰਾ ਨੂੰ ਕਾਂਗਰਸ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਵਿਧਾਇਕ ਕੁਲਬੀਰ ਜੀਰਾ ਨੂੰ ਕਾਂਗਰਸ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਇਸਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿਧਾਇਕ ਕੁਲਬੀਰ ਜੀਰਾ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਹੈ।

https://www.facebook.com/LivingIndiaNewschannel/videos/232495187626109/

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਵਿਧਾਇਕ ਕੁਲਬੀਰ ਜੀਰਾ ਨੂੰ ਪਾਰਟੀ ਤੋਂ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਸੀ ਤਾਂ ਉਹ ਪਾਰਟੀ ਨਾਲ ਗੱਲ ਕਰਦੇ ਪਰ ਇਸ ਤਰ੍ਹਾਂ ਉਹਨਾਂ ਦਾ ਵਤੀਰਾ ਪਾਰਟੀ ਵਿਰੋਧੀ ਕੀਤਾ ਹੈ। ਆਪਣੀ ਪਰੇਸ਼ਾਨੀ ਨੂੰ ਲੈਕੇ ਉਹਨਾਂ ਨੂੰ ਪੰਜਾਬ ਦੇ ਸੀਐੱਮ ਕੈਪਟਨ ਜਾਂ ਫਿਰ ਡੀਜੀਪੀ ਨਾਲ ਗੱਲ ਕਰਨੀ ਚਾਹੀਦੀ ਸੀ।

Kulbir Zira

ਦੱਸਣਯੋਗ ਗੱਲ ਹੈ ਕਿ ਵਿਧਾਇਕ ਕੁਲਬੀਰ ਜੀਰਾ ਨੇ ਪਾਰਟੀ ਦੇ ਖਿਲਾਫ ਫਿਰੋਜਪੁਰ ਵਿੱਚ ਆਪਣੀ ਹੀ ਪਾਰਟੀ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਪੰਜਾਬ ਸਰਕਾਰ ਪੰਜਾਬ ਚੋਂ ਨਸ਼ੇ ਨੂੰ ਖਤਮ ਕਰਨ ਵਿੱਚ ਨਾਕਾਮ ਸਾਬਿਤ ਹੋਈ ਹੈ। ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਪੰਜਾਬ ਤੋਂ ਨਸ਼ੇ ਨੂੰ ਖਤਮ ਨਹੀਂ ਕਰ ਸਕੇ। ਕੁਲਬੀਰ ਜੀਰਾ ਦੇ ਇਸ ਬਿਆਨ ਤੋਂ ਬਾਅਦ ਕਾਫੀ ਵਿਵਾਦ ਵਿੱਚ ਰਹੇ ਜਿਸ ਕਾਰਨ ਸੁਨੀਲ ਜਾਖੜ ਨੇ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕਰਦੇ ਹੋਏ ਉਹਨਾਂ ਨੂੰ ਸਸਪੈਂਡ ਕਰ ਦਿੱਤਾ ਗਿਆ।

Leave a Reply

Your email address will not be published. Required fields are marked *