ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂੂ ਦੇ ਕਤਲ ਮਾਮਲੇ ਨੂੰ ਲੈਕੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੇ ਐੱਸਆਈਟੀ ਮੈਂਬਰ ਕੁੰਵਰ ਵਿਜੈ ਪ੍ਰਤਾਪ ਨੇ ਨਾਭਾ ਜੇਲ੍ਹ ਦਾ ਦੌਰਾ ਕੀਤਾ। ਮਿਲੀ ਜਾਣਕਾਰੀ ਦੇ ਅਨੁਸਾਰ ਕੁਵੰਰ ਵਿਜੈ ਪ੍ਰਤਾਪ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਨੂੰ ਲੈਕੇ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਚ ਪੁੱਛਗਿੱਛ ਕੀਤੀ।
ਇਸ ਦੌਰਾਨ ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਬਿੱਟੂ ਕਤਲ ਕਾਂਡ ਤੋਂ ਬਾਅਦ ਜਾਂਚ ਦੀ ਕੜੀ ਟੁੱਟ ਗਈ ਹੈ। ਇਸ ਤੋਂ ਬਾਅਦ ਉਹਨਾਂ ਵੱਲੋਂ ਬੇਅਦਬੀ ਮਾਮਲਿਆਂ ਦੇ ਜਾਂਚ ਚ ਜੁਟੇ ਹੋਏ ਹਨ। ਜਿਸ ਤੇ ਉਹਨਾਂ ਨੇ ਕਿਹਾ ਕਿ ਜਲਦ ਹੀ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ।

