ਕੁਰਾਲੀ : ਕੁਰਾਲੀ ਸਿਟੀ ਪੁਲਿਸ (Kurali City Police) ਵਲੋਂ ਨਸ਼ੇ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਉਸ ਵੇਲੇ ਮਜ਼ਬੂਤੀ ਮਿਲੀ ਜਦੋਂ ਨਾਕੇਬੰਦੀ ਦੌਰਾਨ ਉਨ੍ਹਾਂ ਨੇ ਇਕ ਕਾਰ ਦੀ ਡਿੱਗੀ ਵਿਚੋਂ 40 ਪੇਟੀਆਂ 999 ਵਿਸਕੀ ਚੰਡੀਗੜ (Chandigarh) ਮਾਰਕਾ ਬਰਾਮਦ ਕੀਤੀ ਅਤੇ ਇਸ ਦੇ ਨਾਲ ਹੀ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਆਰੰਭ ਦਿੱਤੀ ਹੈ। ਪ੍ਰਾਪਤ ਵੇਰਵਿਆਂ ਮੁਤਾਬਕ ਐੱਸ.ਐੱਚ.ਓ. ਕੁਰਾਲੀ ਸਿਟੀ ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ 2 ਲੋਕ ਇਕ ਕਾਰ ਵਿਚ ਚੰਡੀਗੜ ਮਾਰਕਾ ਸ਼ਰਾਬ (Chandigarh brand liquor) ਲੈ ਕੇ ਆ ਰਹੇ ਹਨ। Also Read : ਪ੍ਰਕਾਸ਼ ਸਿੰਘ ਬਾਦਲ ਨੇ ਹਲਕੇ ਦੇ ਪਿੰਡਾਂ ਦੇ ਕੀਤੇ ਦੌਰੇ, ਕੈਪਟਨ ‘ਤੇ ਵਿੰਨ੍ਹੇ ਨਿਸ਼ਾਨੇ
ਉਸੇ ਵੇਲੇ ਪੁਲਿਸ ਨੇ ਨਾਕਾਬੰਦੀ ਕਰ ਦਿੱਤੀ ਅਤੇ ਨਾਕੇਬੰਦੀ ਦੌਰਾਨ ਮਨਜੀਤ ਸਿੰਘ ਅਤੇ ਆਕਾਸ਼ਦੀਪ ਦੋਵੇਂ ਗੁਰਦਾਸਪੁਰ ਦੇ ਨੇੜੇ ਦੇ ਰਹਿਣ ਵਾਲੇ ਹਨ ਉਨ੍ਹਾਂ ਨੂੰ ਕਾਰ ਪੀ.ਬੀ. 72 3232 ਸਣੇ ਕਾਬੂ ਕੀਤਾ ਗਿਆ ਹੈ। ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 40 ਪੇਟੀਆਂ ਸ਼ਰਾਬ ਬਰਾਮਦ ਕੀਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਦੋਵੇਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਤੋਂ ਫਿਰ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਸ਼ਰਾਬ ਕਿਸ ਤੋਂ ਖਰੀਦ ਕੇ ਲਿਆਂਦੀ ਗਈ ਸੀ ਅਤੇ ਕਿਸ ਨੂੰ ਵੇਚਣ ਜਾ ਰਹੇ ਸਨ।


