ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ਭਰ ‘ਚ ਡਾਕਟਰਾਂ ਨੇ ਹੜਤਾਲ ਕੀਤੀ ਹੋਈ ਹੈ ਜਿਸ ਕਾਰਨ ਮਰੀਜਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੇ ਚੱਲਦੇ ਕਲਕਤਾ ਤੋਂ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਹੜਤਾਲ ਦੇ ਚੱਲਦੇ ਇਕ ਨਵਜੰਮੇ ਬੱਚੇ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਬੱਚੇ ਨੂੰ ਪੈਦਾ ਹੁੰਦੇ ਹੀ ਉਸਨੂੰ ਸਾਹ ਲੈਣ ਤੇ ਤਕਲੀਫ ਹੋ ਰਹੀ ਸੀ ਪਰ ਡਾਕਟਰ ਨਾ ਮਿਲਣ ਕਾਰਨ ਬੱਚੇ ਦੀ ਮੌਤ ਹੋ ਗਈ।
ਉੱਥੇ ਹੀ ਇਸ ਮਾਮਲੇ ਤੇ ਬੱਚੇ ਦੇ ਪਿਤਾ ਦਾ ਕਹਿਣਾ ਹੈ ਕਿ ਉਹਨਾਂ ਨੂੰ ਦੁੱਖ ਹੈ ਕਿ ਇਲਾਜ਼ ਨਾ ਮਿਲਣ ਦੇ ਕਾਰਨ ਮੇਰੇ ਬੱਚੇ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਉਹ ਹਰ ਥਾਂ ਤੇ ਗਏ ਪਰ ਹੜਤਾਲ ਹੋਣ ਕਾਰਨ ਕਿਸੇ ਵੀ ਹਸਪਤਾਲ ਚ ਬੱਚੇ ਨੂੰ ਦਾਖਿਲ ਨਾ ਕੀਤਾ ਗਿਆ। ਜਿਸ ਕਾਰਨ ਨਵਜੰਮੇ ਬੱਚੇ ਨੇ ਦਮ ਤੋੜ ਦਿੱਤਾ।
ਦੱਸਣਯੋਗ ਗੱਲ ਹੈ ਕਿ ਬੰਗਾਲ ਚ ਡਾਕਟਰਾਂ ਤੇ ਹੋਏ ਹਮਲੇ ਦੇ ਕਾਰਨ ਡਾਕਟਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਇਹ ਹੜਤਾਲ ਦੂਜੇ ਦਿਨ ਵੀ ਜਾਰੀ ਹੈ। ਇਸ ਤੋਂ ਇਲਾਵਾ ਬੰਗਾਲ ਚ ਇਸ ਹੜਤਾਲ ਦਾ ਅਸਰ ਕੁਝ ਜਿਆਦਾ ਹੀ ਦੇਖਣ ਨੂੰ ਮਿਲ ਰਿਹਾ ਹੈ। ਨਾਲ ਹੀ ਇੱਥੇ ਹੀ ਮਰੀਜਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


