ਲੱਖਾ ਸਿਧਾਣਾ ਨੂੰ ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ : ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਤੋਂ ਲੱਖਾ ਸਿਧਾਣਾ (Lakha Sidana) ਨੂੰ ਗ੍ਰਿਫਤਾਰ (Arrest) ਕਰ ਲਿਆ ਗਿਆ ਹੈ। ਲੱਖਾ ਸਿਧਾਣਾ ਪੰਜਾਬੀ ਯੂਨੀਵਰਸਿਟੀ (Punjabi…

ਚੰਡੀਗੜ੍ਹ : ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਤੋਂ ਲੱਖਾ ਸਿਧਾਣਾ (Lakha Sidana) ਨੂੰ ਗ੍ਰਿਫਤਾਰ (Arrest) ਕਰ ਲਿਆ ਗਿਆ ਹੈ। ਲੱਖਾ ਸਿਧਾਣਾ ਪੰਜਾਬੀ ਯੂਨੀਵਰਸਿਟੀ (Punjabi University) ਵਿਚ ਸੀ.ਐੱਮ. ਦਾ ਵਿਰੋਧ ਕਰਨ ਲਈ ਆਪਣੇ ਸਾਥੀਆਂ ਨਾਲ ਉਥੇ ਪੁੱਜੇ ਸਨ। ਉਹ ਪੰਜਾਬ ਦੇ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ (CM) ਦਾ ਵਿਰੋਧ ਕਰਨ ਲਈ ਉੱਥੇ ਪੁੱਜੇ ਸਨ, ਜਿਸ ਦੌਰਾਨ ਉਨ੍ਹਾਂ ਨੂੰ ਪਟਿਆਲਾ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ। ਲੱਖਾ ਸਿਧਾਣਾ ਨੂੰ ਪਟਿਆਲਾ ਪੁਲਿਸ (Patiala Police) ਵਲੋਂ ਫੇਸ-2 ਦੇ ਥਾਣੇ ਲਿਜਾਇਆ ਗਿਆ। ਇਸ ਦੌਰਾਨ ਸਿਧਾਣਾ ਦੀ ਪੁਲਿਸ ਨਾਲ ਲੰਬੀ ਬਹਿਸ ਅਤੇ ਹੱਥੋਪਾਈ ਹੋਈ। ਹਾਲਾਂਕਿ ਲੱਖਾ ਸਿਧਾਣਾ ਖ਼ਿਲਾਫ਼ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ।
ਇਸ ਦੌਰਾਨ ਜਦੋਂ ਮੁੱਖ ਮੰਤਰੀ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿਚ ਪਹੁੰਚੇ ਤਾਂ ਉਨ੍ਹਾਂ ਦੇ ਉਥੇ ਪਹੁੰਚਣ ਦੌਰਾਨ ਭਾਰੀ ਇਕੱਠ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ, ਜਿਸ ਨੂੰ ਕਾਬੂ ਵਿਚ ਕਰਨ ਲਈ ਪੰਜਾਬ ਪੁਲਿਸ ਵਲੋਂ ਕਾਫੀ ਮੁਸ਼ੱਕਤ ਕੀਤੀ ਗਈ। ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਮੁੱਖ ਮੰਤਰੀ ਵਲੋਂ ਆਪਣੇ ਪ੍ਰੋਗਰਾਮ ਦੌਰਾਨ ਸੰਬੋਧਨ ਕੀਤਾ ਜਾ ਰਿਹਾ ਸੀ ਤਾਂ ਪੁਲਿਸ ਵਲੋਂ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਮੁੱਖ ਮੰਤਰੀ ਦੇ ਸਮਾਗਮ ਤੱਕ ਆਉਣ ਤੋਂ ਰੋਕਿਆ ਜਾ ਰਿਹਾ ਹੈ।

Leave a Reply

Your email address will not be published. Required fields are marked *