ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸਵਾਜਸੇਵੀ ਸੰਸਥਾ ਵਿੱਚ ਸ਼ਾਮਿਲ ਹੋਏ ਪਹਿਲਾ ਗੈਂਗਸਟਰ ਰਹਿ ਚੁੱਕੇ ਲੱਖਾ ਸਿਧਾਣਾ ਨੇ ਮਾਂ ਬੋਲੀ ਪੰਜਾਬੀ ਭਾਸ਼ਾ ਨੂੰ ਲੈਕੇ ਰਾਜਪਾਲ ਨਾਲ ਮੁਲਾਕਾਤ ਕਰਨ ਲਈ ਗਏ। ਲੱਖਾ ਸਿਧਾਣਾ ਰੋਸ ਪ੍ਰਦਰਸ਼ਨ ਕਰਦੇ ਹੋਏ ਰਾਜਪਾਲ ਕੋਲ ਆ ਰਹੇ ਸੀ ਪਰ ਰਸਤੇ ਵਿੱਚ ਹੀ ਉਹਨਾਂ ਨੂੰ ਪੁਲਿਸ ਨੇ ਰੋਕ ਲਿਆ।
ਨਾਲ ਹੀ ਉਹਨਾਂ ਦੇ ਸਾਥਿਆ ਤੇ ਪਾਣੀ ਦੀਆਂ ਵਾਛੜਾਂ ਵੀ ਕੀਤੀਆਂ ਗਈਆ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਦੇ ਕਈ ਪਿੰਡਾ ਨੂੰ ਤਬਾਹ ਕਰਕੇ ਬਣਾਇਆ ਗਿਆ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਚੰਡੀਗੜ੍ਹ ਵਿੱਚ ਪਹਿਲਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ ਤੇ ਨਾਲ ਹੀ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਜਿਸ ਕਾਰਨ ਪੰਜਾਬ ਚੰਡੀਗੜ੍ਹ ਨੂੰ ਹੀ ਮਿਲਣਾ ਚਾਹੀਦਾ ਹੈ।


