ਬਜਟ ਇਜਲਾਸ ਦਾ ਆਖਰੀ ਦਿਨ, ਸਿੱਧੂ ਖ਼ਿਲਾਫ਼ ਨਹੀਂ ਹੋਇਆ ਇੱਕ ਵੀ ਮਾਮਲਾ ਦਰਜ– ਬਿਕਰਮ ਮਜੀਠਿਆ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਆਖਰੀ ਦਿਨ ਅਕਾਲੀ ਦਲ ਨੇ ਵਿਧਾਨਸਭਾ ਦੇ ਬਾਹਰ ਅੰਮ੍ਰਿਤਸਰ ਰੇਲ ਦੁਰਘਟਨਾ ਪੀੜਤ ਪਰਿਵਾਰਾਂ ਦੇ ਹੱਕ ’ਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਆਖਰੀ ਦਿਨ ਅਕਾਲੀ ਦਲ ਨੇ ਵਿਧਾਨਸਭਾ ਦੇ ਬਾਹਰ ਅੰਮ੍ਰਿਤਸਰ ਰੇਲ ਦੁਰਘਟਨਾ ਪੀੜਤ ਪਰਿਵਾਰਾਂ ਦੇ ਹੱਕ ’ਚ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀ ਰੇਲ ਹਾਦਸਾ ਪੀੜਤ ਪਰਿਵਾਰਾਂ ਨੇ ਨਵਜੋਤ ਸਿੱਧੂ ਤੇ ਨਵਜੋਤ ਕੌਰ ਸਿੱਧੂ ‘ਤੇ ਵੱਡਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਪਰਿਵਾਰਾਂ ਨਾਲ ਧੋਖਾ ਕੀਤਾ ਗਿਆ ਹੈ |

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਵੱਲੋਂ ਵੱਡੇ ਦਾਅਵੇ ਕੀਤੇ ਗਏ ਸੀ, ਪਰ ਨਾ ਉਨ੍ਹਾਂ ਨੂੰ ਨੌਕਰੀਆਂ ਮਿਲੀਆਂ ਤੇ ਨਾ ਹੀ ਪਰਿਵਾਰਾਂ ਦੀ ਜ਼ਿੰਮੇਵਾਰੀ ਸਾਂਭੀ ਗਈ | ਉਥੇ ਹੀ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਰਿਵਾਰਾਂ ਨੇ ਦਾਅਵਾ ਕੀਤਾ ਕਿ ਵਾਰ ਵਾਰ ਨਵਜੋਤ ਸਿੰਘ ਸਿੱਧੂ ਨਾਲ ਮੀਟਿੰਗ ਕਰਨ ਦੇ ਬਾਵਜੂਦ ਵੀ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ |

Watch Video

Leave a Reply

Your email address will not be published. Required fields are marked *