Parkash Singh Badal Antim Ardas: ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਪਿੰਡ ਬਾਦਲ ਵਿਖੇ ਹੋਵੇਗੀ। ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ’ਚ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ’ਚ ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖਸੀਅਤਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਮਿਲੀ ਜਾਣਕਾਰੀ ਅਨੁਸਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ ਦਿੱਗਜ ਆਗੂ ਸ਼ਾਮਿਲ ਹੋ ਸਕਦੇ ਹਨ।
25 ਅਪ੍ਰੈਲ ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਸੀ ਦੇਹਾਂਤ
25 ਅਪ੍ਰੈਲ ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ ਸੀ। 95 ਸਾਲਾ ਪ੍ਰਕਾਸ਼ ਬਾਦਲ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ। ਸਾਹ ਦੀ ਤਕਲੀਫ਼ ਮਗਰੋਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। 27 ਅਪ੍ਰੈਲ ਨੂੰ ਪ੍ਰਕਾਸ਼ ਸਿੰਘ ਬਾਦਲ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ।



