ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸਦੀ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੂੰ ਸੋਮਵਾਰ, 11 ਨਵੰਬਰ, 2019 ਨੂੰ ਸਾਂਹ ਲੈਣ ਵਿਚ ਤਕਲੀਫ਼ ਹੋਣ ਤੋਂ ਬਾਅਦ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਲਿਜਾਇਆ ਗਿਆ ਹੈ। ਇਸ ਤੋਂ ਪਹਿਲਾਂ ਦੀਆਂ ਖਬਰਾਂ ਵਿਚ ਕਿਹਾ ਗਿਆ ਸੀ ਕਿ ਗਾਇਕਾ ਲਤਾ ਮੰਗੇਸ਼ਕਰ ਦੀ ਹਾਲਤ ਗੰਭੀਰ ਹੈ ਅਤੇ ਉਸ ਨੂੰ ਆਈ.ਸੀ.ਯੂ. ਵਿਚ ਦਾਖਲ ਕਰਵਾਇਆ ਗਿਆ ਹੈ। ਬ੍ਰੀਚ ਕੈਂਡੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ, ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹੈ ਅਤੇ ਇਸ ਸਮੇਂ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੈ।
ਰਿਪੋਰਟ ਵਿਚ ਕਿਹਾ ਗਿਆ ਹੈ ਕਿ, ਲਤਾ ਮੰਗੇਸ਼ਕਰ ਨੂੰ ਸੋਮਵਾਰ ਨੂੰ ਦੁਪਹਿਰ 2 ਵਜੇ ਦੇ ਕਰੀਬ ਛਾਤੀ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ ਅਤੇ ਗੰਭੀਰ ਹਾਲਤ ਕਾਰਨ ਆਈਸੀਯੂ ਵਿਚ ਰੱਖਿਆ ਗਿਆ ਹੈ। ”ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਖ਼ਬਰ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ, ਬਹਿਰਹਾਲ ਉਨ੍ਹਾਂ ਦੀ ਹਾਲਤ ‘ਚ ਛੇਤੀ ਸੁਧਾਰ ਲਿਆਉਂਣ ਲਈ ਆਈਸੀਯੂ ਵਿੱਚ ਰੱਖਿਆ ਗਿਆ ਹੈ।
ਹਸਪਤਾਲ ਦੇ ਇਕ ਨੁਮਾਇੰਦੇ ਨੇ ਦੱਸਿਆ, “ਉਹ ਛਾਤੀ ਦੇ ਦਰਦ ਤੋਂ ਥੋੜ੍ਹੀ ਜਿਹੀ ਪ੍ਰੇਸ਼ਾਨ ਸੀ। ਉਹ ਇਸ ਸਮੇਂ ਠੀਕ ਹੈ ਅਤੇ ਯਕੀਨਨ ਉਹ ਜਲਦੀ ਠੀਕ ਹੋ ਜਾਵੇਗੀ ਅਤੇ ਉਹ 3-4 ਦਿਨਾਂ ਵਿਚ ਪੂਰੀ ਤਰ੍ਹਾਂ ਠੀਕ ਹੋ ਜਾਵੇਗੀ।”
https://twitter.com/mangeshkarlata/status/1193457078586740736
ਐਤਵਾਰ ਨੂੰ, ਮਸ਼ਹੂਰ ਗਾਇਕਾ ਨੇ ਪਦਮਨੀ ਕੋਲਹਾਪੁਰੀ ਦੀ ਪਾਨੀਪਤ ਵਿੱਚ ਅਰਜੁਨ ਕਪੂਰ, ਸੰਜੇ ਦੱਤ ਅਤੇ ਕ੍ਰਿਤੀ ਸਨਨ ਨਾਲ ਵੱਡੇ ਪਰਦੇ ਉੱਤੇ ਵਾਪਸੀ ਬਾਰੇ ਟਵੀਟ ਕੀਤਾ। ਉਨ੍ਹਾਂ ਲਿਖਿਆ ਕਿ, ਨਮਸਕਾਰ ਮੇਰੀ ਭਾਂਝੀ ਪਦਮਿਨੀ ਕੋਲਹਾਪੁਰੇ ਇੱਕ ਬਹੁਤ ਵਧੀਆ ਕਲਾਕਾਰ ਹੈ ਅਤੇ ਹੁਣ ਉਹ ਫਿਲਮ “ਪਾਣੀਪਤ” ਵਿੱਚ ਗੋਪਿਕਾ ਬਾਈ ਦਾ ਕਿਰਦਾਰ ਨਿਭਾ ਰਹੀ ਹੈ। ਮੈਂ ਪਦਮਿਨੀ ਨੂੰ ਆਸ਼ੀਰਵਾਦ ਦਿੰਦੀ ਹਾਂ ਅਤੇ ਆਸ਼ੂਤੋਸ਼ ਅਤੇ ਉਨ੍ਹਾਂ ਦੀ ਟੀਮ ਨੂੰ ਸ਼ੁੱਭ ਕਾਮਨਾਵਾਂ ਦਿੰਦੀ ਹਾਂ “।

