ਮੁੰਬਈ : ਸਵਰਾ ਕੋਕਿਲਾ ਅਤੇ ਭਾਰਤ ਦੀ ਮਹਾਨ ਗਾਇਕਾ ਲਤਾ ਮੰਗੇਸ਼ਕਰ (Lata Mangeshkar) ਦੇ ਲੱਖਾਂ ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰ ਰਹੇ ਹਨ। ਲਤਾ ਮੰਗੇਸ਼ਕਰ ਨੂੰ 8 ਜਨਵਰੀ ਨੂੰ ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਹਾਲੇ ‘ਚ ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਲਤਾ ਮੰਗੇਸ਼ਕਰ ਦੇ ਡਾਕਟਰ ਲਗਾਤਾਰ ਉਨ੍ਹਾਂ ਦੀ ਸਿਹਤ ਬਾਰੇ ਅਪਡੇਟਸ ਦੇ ਰਹੇ ਹਨ।
Also Read : ਕਾਂਗਰਸ ਦੇ ਸੀਨੀਅਰ ਆਗੂ ਮੋਹਿੰਦਰ ਸਿੰਘ ਕੇਪੀ ਭਾਰਤੀ ਜਨਤਾ ਪਾਰਟੀ ‘ਚ ਹੋ ਸਕਦੇ ਨੇ ਸ਼ਾਮਲ: ਸੂਤਰ
ਲਤਾ ਮੰਗੇਸ਼ਕਰ ਅਜੇ ਵੀ ਆਈਸੀਯੂ ‘ਚ
ਜਾਣਕਾਰੀ ਮੁਤਾਬਕ ਲਤਾ ਮੰਗੇਸ਼ਕਰ (Lata Mangeshkar) ਦੇ ਡਾਕਟਰ ਪ੍ਰਤੀਤ ਸਮਾਧਾਨੀ ਨੇ ਦੱਸਿਆ ਹੈ ਕਿ ਫਿਲਹਾਲ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਲਤਾ ਮੰਗੇਸ਼ਕਰ ਅਜੇ ਵੀ ਆਈਸੀਯੂ ਵਿੱਚ ਡਾਕਟਰ ਦੀ ਨਿਗਰਾਨੀ ਵਿੱਚ ਹੈ। ਡਾਕਟਰ ਨੇ ਇਹ ਵੀ ਦੱਸਿਆ ਹੈ ਕਿ ਲਤਾ ਮੰਗੇਸ਼ਕਰ ਨਹੀਂ ਚਾਹੁੰਦੀ ਕਿ ਉਨ੍ਹਾਂ ਦੀ ਸਿਹਤ ਬਾਰੇ ਜ਼ਿਆਦਾ ਜਾਣਕਾਰੀ ਲੋਕਾਂ ਨਾਲ ਸਾਂਝੀ ਕੀਤੀ ਜਾਵੇ।ਲਤਾ ਮੰਗੇਸ਼ਕਰ ਦਾ ਪਰਿਵਾਰ ਅਤੇ ਪ੍ਰਸ਼ੰਸਕ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਹਨ। ਹਰ ਕੋਈ ਉਸ ਦੇ ਜਲਦੀ ਠੀਕ ਹੋਣ ਅਤੇ ਘਰ ਪਰਤਣ ਲਈ ਪ੍ਰਾਰਥਨਾ ਕਰ ਰਿਹਾ ਹੈ। ਬਿਹਤਰੀਨ ਡਾਕਟਰ ਲਤਾ ਮੰਗੇਸ਼ਕਰ ਦਾ ਇਲਾਜ ਕਰ ਰਹੇ ਹਨ।



