ਫਿਰੋਜ਼ਪੁਰ- ਫਿਰੋਜ਼ਪੁਰ ਦੀ ਕੇਂਦਰੀ ਜੇਲ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਨਾਮੀ ਗੈਂਗਸਟਰ ਭੋਲਾ ਸ਼ੂਟਰ ਦੀ ਰਹੱਸਮਈ ਹਾਲਾਤਾਂ ਵਿਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਭੋਲਾ ਸ਼ੂਟਰ ਦੀ ਬੀਤੀ ਰਾਤ ਤਕਰੀਬਨ 12 ਵਜੇ ਸਿਹਤ ਖਰਾਬ ਹੋ ਗਈ। ਉਸ ਨੂੰ ਪੁਲਿਸ ਚੌਕਸੀ ਵਿਚ 3 ਵਜੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਸਵੇਰੇ ਮੌਤ ਹੋ ਗਈ। ਫਿਲਹਾਲ ਪੁਲਿਸ ਪੋਸਟਮਾਰਟਮ ਦੇ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦੇਵੇਗੀ। ਦੱਸ ਦਈਏ ਕਿ ਭੋਲਾ ਸ਼ੂਟਰ ਲਾਰੇਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਿਆ ਜਾ ਰਿਹਾ ਹੈ। ਉਹ ਕੋਟਕਪੁਰਾ ਦਾ ਰਹਿਣ ਵਾਲਾ ਸੀ। ਉਸ ਉੱਤੇ ਕਈ ਅਪਰਾਧਿਕ ਮਾਮਲੇ ਦਰਜ ਹਨ।
ਫਿਰੋਜ਼ਪੁਰ ਦੀ ਕੇਂਦਰੀ ਜੇਲ ‘ਚ ਗੈਂਗਸਟਰ ਦੀ ਮੌਤ, ਲਾਰੇਂਸ ਬਿਸ਼ਨੋਈ ਗੈਂਗ ਦਾ ਹੈ ਮੈਂਬਰ
ਫਿਰੋਜ਼ਪੁਰ- ਫਿਰੋਜ਼ਪੁਰ ਦੀ ਕੇਂਦਰੀ ਜੇਲ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਨਾਮੀ ਗੈਂਗਸਟਰ ਭੋਲਾ ਸ਼ੂਟਰ ਦੀ ਰਹੱਸਮਈ ਹਾਲਾਤਾਂ ਵਿਚ ਮੌਤ ਹੋ ਗਈ। ਜਾਣਕਾਰੀ ਮੁਤਾਬਕ…
