ਚੰਡੀਗੜ੍ਹ: ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸ਼ੁਰੂ ਹੋਇਆ ਅੰਦੋਲਨ ਅਜੇ ਤੱਕ ਜਾਰੀ ਹੈ। ਇਸ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਸ਼੍ਰੋਮਣੀ ਅਦਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਕਿਸਾਨਾਂ ਦੀ ਯਾਦ ਵਿਚ ਦੀਵਾਲੀ ਮੌਰਕੇ ਇਕ ਦੀਵਾ ਜਾਂ ਮੋਮਬੱਤੀ ਰੌਸ਼ਨ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਹੈ।
Also Read: ਪੰਜਾਬ ਸਰਕਾਰ ਵਲੋਂ 3 IAS ਅਧਿਕਾਰੀਆਂ ਦੇ ਤਬਾਦਲੇ, ਮਲੇਰਕੋਟਲਾ DC ਦੀ ਵੀ ਬਦਲੀ
ਸੁਖਬੀਰ ਸਿੰਘ ਬਾਦਲ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਕੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੂੰ 11 ਮਹੀਨੇ ਹੋ ਗਏ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ। ਕਿਸਾਨ 11 ਮਹੀਨੇ ਤੋਂ ਠੰਡ ਤੇ ਬਰਸਾਤ ਦਾ ਸਾਹਮਣਾ ਕਰ ਰਹੇ ਹਨ। ਨਿਆ ਦੀ ਲੜਾਈ ਵਿਚ ਆਪਣੀਆਂ ਜਾਨਾਂ ਦੀ ਬਲੀ ਦੇਣ ਵਾਲੇ ਸ਼ਹੀਦਾਂ ਦੇ ਲਈ ਇਹ ਸਾਡੀ ਸ਼ਰਧਾਂਜਲੀ ਹੋਵੇਗੀ।
Also Read: ਡਿਪਟੀ CM ਸੋਨੀ ਨੇ ‘ਬਸੇਰਾ ਯੋਜਨਾ’ ਤਹਿਤ 32 ਪਰਿਵਾਰਾਂ ਨੂੰ ਸੌਂਪੇ ਜ਼ਮੀਨਾਂ ਦੇ ਮਾਲਕਾਨਾ ਹੱਕ ਦੇ ਦਸਤਾਵੇਜ਼



